Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:55 am

+91 90915 01313 , +91 90916 01313

punjabbanni@gmail.com
punjabbani@yahoo.com

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ

ਨਵੀਂ ਦਿੱਲੀ, 12 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਜਿਥੇ ਇਕ ਪਾਸੇ ਭਾਰੀ ਸੰਘਰਸ਼ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਇਰਾਨ ਵਲੋ ਵਪਾਰਕ ਜਹਾਜਾਂ ਨੂੰ ਨਿਸਾ਼ਨਾ ਬਣਾਇਆ ਜਾ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਭਾਰਤ ਨੇ ਗੰਭੀਰ ਚਿੰਤਾ ਜਤਾਉਂਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਜਾਣਕਾਰੀ ਅਨੁਸਾਰ ਇਸਲਾਮਿਕ ਰੈਵਲੂਸ਼ਨਰੀ ਗਾਰਡ ਕਾਰਪਸ ਵੱਲੋਂ ਥਾਈਲੈਂਡ ਦੇ ਇੱਕ ਮਾਲਵਾਹਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ, ਜੋ ਕਿ ਗੁਜਰਾਤ ਵੱਲ ਆ ਰਿਹਾ ਸੀ।

ਬ੍ਰਿਟੇਨ ਦੀ ਸਮੁੰਦਰੀ ਸੁਰੱਖਿਆ ਏਜੰਸੀ ਦੇ ਮੁਤਾਬਕ ਬੁੱਧਵਾਰ ਨੂੰ Strait of Hormuz ਵਿੱਚ ਤਿੰਨ ਵੱਖ-ਵੱਖ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਕਾਰਨ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀ ਸਪਲਾਈ ਲਈ ਬਹੁਤ ਮਹੱਤਵਪੂਰਨ ਇਸ ਸਮੁੰਦਰੀ ਰਾਹ ਵਿੱਚ ਰੁਕਾਵਟ ਪੈਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਦੁਨੀਆ ਦੇ ਲਗਭਗ 20 ਫੀਸਦੀ ਤੇਲ ਦੀ ਆਵਾਜਾਈ ਇਸੇ ਰਾਹ ਰਾਹੀਂ ਹੁੰਦੀ ਹੈ। ਇਸ ਮਾਮਲੇ ਬਾਰੇ ਮੰਤਰਾਲੇ ਨੇ ਕਿਹਾ ਕਿ ਖੇਤਰ ਵਿੱਚ ਚੱਲ ਰਹੇ ਤਣਾਅ ਦੇ ਮਾਹੌਲ ਵਿੱਚ ਵਪਾਰਕ ਜਹਾਜ਼ਾਂ ਨੂੰ ਫੌਜੀ ਹਮਲਿਆਂ ਦਾ ਨਿਸ਼ਾਨਾ ਬਣਾਉਣਾ ਚਿੰਤਾਜਨਕ ਹੈ ਅਤੇ ਭਾਰਤ ਇਸ ਦੀ ਸਖ਼ਤ ਨਿੰਦਾ ਕਰਦਾ ਹੈ।

Scroll to Top