Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:55 am

+91 90915 01313 , +91 90916 01313

punjabbanni@gmail.com
punjabbani@yahoo.com

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ

ਚੰਡੀਗੜ੍ਹ, 30 ਮਾਰਚ 2026 : ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਨੂੰ ਲੈ ਕੇ ਵੱਡਾ ਸੁਧਾਰ ਲਿਆਂਦਾ ਜਾ ਰਿਹਾ ਹੈ। 1 ਅਪ੍ਰੈਲ ਤੋਂ ਸੂਬੇ ਭਰ ਦੇ ਸਕੂਲਾਂ ਵਿੱਚ ਨਵਾਂ ਗੈਰਹਾਜ਼ਰੀ ਸਿਸਟਮ ਲਾਗੂ ਕੀਤਾ ਜਾਵੇਗਾ, ਜਿਸ ਨਾਲ ਹਾਜ਼ਰੀ ‘ਤੇ ਨਿਗਰਾਨੀ ਹੋਰ ਕੜੀ ਹੋਵੇਗੀ।

ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਰਹਿੰਦਾ ਹੈ ਤਾਂ ਤੁਰੰਤ ਉਸਦੇ ਮਾਪਿਆਂ ਦੇ ਮੋਬਾਈਲ ‘ਤੇ ਸੁਨੇਹਾ ਭੇਜਿਆ ਜਾਵੇਗਾ। ਇਸੇ ਤਰ੍ਹਾਂ ਜੇ ਕੋਈ ਅਧਿਆਪਕ ਗੈਰਹਾਜ਼ਰ ਰਹਿੰਦਾ ਹੈ ਤਾਂ ਇਸ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਸਕੂਲ ਪ੍ਰਬੰਧਨ ਕਮੇਟੀ ਨੂੰ ਦਿੱਤੀ ਜਾਵੇਗੀ।

ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਨਵਾਂ ਅਕਾਦਮਿਕ ਸੈਸ਼ਨ ਅਪ੍ਰੈਲ ਵਿੱਚ ਸ਼ੁਰੂ ਹੋ ਰਿਹਾ ਹੈ ਅਤੇ ਸਾਰੀਆਂ ਪਾਠ ਪੁਸਤਕਾਂ ਪਹਿਲਾਂ ਹੀ ਸਕੂਲਾਂ ਵਿੱਚ ਪਹੁੰਚ ਚੁੱਕੀਆਂ ਹਨ।

ਪ੍ਰੀਖਿਆ ਪ੍ਰਣਾਲੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੇਪਰ ਲੀਕ ਵਰਗੀਆਂ ਘਟਨਾਵਾਂ ‘ਤੇ ਕੜੀ ਨਿਗਰਾਨੀ ਰੱਖੀ ਗਈ ਹੈ, ਜਦਕਿ ਹੋਰ ਸੂਬਿਆਂ ਵਿੱਚ ਇਹ ਸਮੱਸਿਆ ਵੱਧ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਕ ਖੇਤਰ ਵਿੱਚ ਅਸਧਾਰਣ ਤੌਰ ‘ਤੇ ਵੱਡੀ ਗਿਣਤੀ ‘ਚ ਟਾਪਰ ਸਾਹਮਣੇ ਆਉਣ ‘ਤੇ ਸਰਕਾਰ ਨੇ ਪ੍ਰੀਖਿਆ ਦੁਬਾਰਾ ਕਰਵਾਈ ਸੀ।

Scroll to Top