10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ

ਚੰਡੀਗੜ੍ਹ, 16 ਮਈ 2026 : ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਬੀਤੇ ਦਿਨੀ 10ਵੀ, 12ਵੀ ਦੇ ਆਏ ਨਤੀਜਿਆਂ ਤੇ ਖੁਸ਼ੀ ਜਾਹਿਰ ਕਰਦਿਆਂ ਇਸਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦਸਿਆ। ਉਨਾ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ।

ਸਿੱਖਿਆ ਮੰਤਰੀ ਨੇ ਉਹਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਜਿਨ੍ਹਾਂ ਦੇ ਨਤੀਜੇ ਉਮੀਦਾਂ ਅਨੁਸਾਰ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇੱਕ ਅਸਫਲਤਾ ਕਦੇ ਵੀ ਜੀਵਨ ਦੀ ਹਾਰ ਨਹੀਂ ਹੁੰਦੀ, ਸਗੋਂ ਨਵੀਂ ਤਿਆਰੀ ਅਤੇ ਹੋਰ ਮਜ਼ਬੂਤੀ ਨਾਲ ਅੱਗੇ ਵਧਣ ਦਾ ਮੌਕਾ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਪਰਿਵਾਰਾਂ ਦੇ ਸਹਿਯੋਗ ਨੇ ਇਹ ਸ਼ਾਨਦਾਰ ਨਤੀਜੇ ਸੰਭਵ ਬਣਾਏ ਹਨ। ਸਿੱਖਿਆ ਮੰਤਰੀ ਦੇ ਅਨੁਸਾਰ, ਇਸ ਵਾਰ 12ਵੀਂ ਜਮਾਤ ਵਿੱਚ 84.67 ਫੀਸਦੀ ਅਤੇ 10ਵੀਂ ਜਮਾਤ ਵਿੱਚ 89.60 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।

ਮਹੀਪਾਲ ਢਾਂਡਾ ਨੇ ਕਿਹਾ ਕਿ ਬੋਰਡ ਪ੍ਰੀਖਿਆਵਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਹੀ ਭਵਿੱਖ ਦੇ ਮਜ਼ਬੂਤ ਨਾਗਰਿਕ ਹਨ, ਜੋ ਰਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਵੀ ਮਿਹਨਤ ਅਤੇ ਅਨੁਸ਼ਾਸਨ ਨਾਲ ਨਵੀਆਂ ਉਚਾਈਆਂ ਹਾਸਲ ਕਰਨਗੇ।

Scroll to Top