Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Thursday, 26 Nov 2026 | 4:40 am

+91 90915 01313 , +91 90916 01313

punjabbanni@gmail.com
punjabbani@yahoo.com

12 ਦਸੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ

12 ਦਸੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ

ਪਟਿਆਲਾ 25 ਨਵੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ 12 ਦਸੰਬਰ ਨੂੰ ਸੈਸ਼ਨ ਡਿਵੀਜ਼ਨ ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਓਹਨਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਅਮਨਦੀਪ ਕੰਬੋਜ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਚੈੱਕ ਬਾਊਂਸ ਦੇ ਕੇਸ, ਬੈਂਕ ਰਿਕਵਰੀ ਦੇ ਮਾਮਲੇ, ਮੋਟਰ ਵਹੀਕਲ ਐਕਟ ਨਾਲ ਸਬੰਧਤ ਕੇਸ, ਪਰਿਵਾਰਕ ਝਗੜੇ, ਵਿਆਹ ਨਾਲ ਸਬੰਧਤ ਵਿਵਾਦ (ਤਲਾਕ ਦੇ ਮਾਮਲਿਆਂ ਨੂੰ ਛੱਡ ਕੇ), ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਟ੍ਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਲਈ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਨਿਆਂਇਕ ਬੈਂਚ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ।
ਸ੍ਰੀ ਅਵਤਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਅਤੇ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਹੁੰਦੀ ਹੈ ਅਤੇ ਲੰਬੀ ਕਾਨੂੰਨੀ ਪ੍ਰੀਕ੍ਰਿਆ ਤੋ ਵੀ ਰਾਹਤ ਮਿਲਦੀ ਹੈ।
Scroll to Top