15 ਅਗਸਤ ਤੋ ਪਹਿਲਾਂ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਸ਼ੁਰੂ
ਚੰਡੀਗੜ੍ਹ, 11 ਅਗਸਤ 2026 : 15 ਅਗਸਤ ਤੋ ਪਹਿਲਾਂ ਹੀ ਚੰਡੀਗੜ ਦੇ ਕੁੱਝ ਸਕੂਲਾਂ ਨੂੰ ਕੁੱਝ ਸ਼ਰਾਰਤੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਐਲਰਟ ਹੋ ਗਈਆਂ ਹਨ ਤੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।
ਜਾਣਕਾਰੀ ਅਨੁਸਾਰ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ, ਉਨ੍ਹਾਂ ਵਿੱਚ ਕਾਰਮਲ ਕਾਨਵੈਂਟ ਸਕੂਲ, ਸੈਕਟਰ-9ਬੀ, ਸੇਂਟ ਜੌਨਜ਼ ਹਾਈ ਸਕੂਲ, ਸੈਕਟਰ-26, ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-26, ਸੇਂਟ ਸਟੀਫਨਜ਼ ਸਕੂਲ, ਸੈਕਟਰ-45ਬੀ ਅਤੇ ਵਿਵੇਕ ਹਾਈ ਸਕੂਲ, ਸੈਕਟਰ-38 ਸ਼ਾਮਲ ਹਨ।
ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਕੰਟਰੋਲ ਰੂਮ ਸਰਗਰਮ ਹੋ ਗਿਆ ਅਤੇ ਪ੍ਰਭਾਵਿਤ ਦੱਸੇ ਜਾ ਰਹੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬੰਧਤ ਸੁਰੱਖਿਆ ਟੀਮਾਂ ਨੂੰ ਜਾਂਚ ਲਈ ਭੇਜਿਆ ਗਿਆ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।