15 ਜਨਵਰੀ ਦੇ ਸਪਸ਼ਟੀਕਰਨ ਦਾ ਲਾਈਵ ਪ੍ਰਸਾਰਣ ਹੋਵੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ , 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਸਪਸ਼ਟੀਕਰਨ ਅਤੇ ਹਿਸਾਬ–ਕਿਤਾਬ ਦੀ ਕਾਰਵਾਈ ਨੂੰ ਲਾਈਵ ਟੈਲੀਕਾਸਟ ਕੀਤਾ ਜਾਵੇ, ਤਾਂ ਜੋ ਦੁਨੀਆ ਭਰ ਦੀ ਸੰਗਤ ਸਾਰੀ ਪ੍ਰਕਿਰਿਆ ਨੂੰ ਸਿੱਧੇ ਤੌਰ ’ਤੇ ਦੇਖ ਸਕੇ।

ਦਸ ਦਈਏ ਕਿ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ 15 ਜਨਵਰੀ ਨੂੰ ਸਬੂਤਾਂ ਸਮੇਤ ਪੇਸ਼ ਹੋਣਗੇ ਅਤੇ ਸਾਰੀ ਸਥਿਤੀ ਪਾਰਦਰਸ਼ੀ ਢੰਗ ਨਾਲ ਸਾਹਮਣੇ ਰੱਖੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਗੱਲ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼–ਵਿਦੇਸ਼ ਤੋਂ ਲਗਾਤਾਰ ਸੁਨੇਹੇ ਮਿਲ ਰਹੇ ਹਨ ਕਿ ਗੋਲਕ ਦੇ ਹਿਸਾਬ–ਕਿਤਾਬ ਨਾਲ ਜੁੜੀ ਇਸ ਅਹੰਕਾਰਪੂਰਕ ਕਾਰਵਾਈ ਨੂੰ ਹਰ ਚੈਨਲ ’ਤੇ ਸਿੱਧਾ ਪ੍ਰਸਾਰਿਤ ਕੀਤਾ ਜਾਣਾ ਚਾਹੀਦਾ ਹੈ।
ਮਾਨ ਨੇ ਲਿਖਿਆ ਕਿ ਉਹ ਵਿਸ਼ਵ ਭਰ ਦੀ ਸੰਗਤ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਜਥੇਦਾਰ ਸਾਹਿਬ ਕੋਲ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੇ ਸਪਸ਼ਟੀਕਰਨ ਦਾ ਲਾਈਵ ਪ੍ਰਸਾਰਣ ਕੀਤਾ ਜਾਵੇ।

 

Scroll to Top