19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ ਕਿ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਸੀ, ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।

Leave a Comment

Your email address will not be published. Required fields are marked *

Scroll to Top