20 ਨੂੰ ਗ੍ਰਹਿ ਮੰਤਰੀ ਕਰਨਗੇ ਪੰਜਾਬ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ
ਦਿੱਲੀ, 19 ਅਕਤੂਬਰ 2026 : ਅਗਾਮੀ 20 ਅਕਤੂਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮਾਨਸਾ, ਸੰਗਰੂਰ, ਗੁਰਦਾਸਪੁਰ ਆਦਿ ਵਿਖੇ ਨਸਿ਼ਆਂ ਖਿਲਾਫ ਲੜਨ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਜਾਣਕਾਰੀ ਦੇ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਇਸ ਲਈ ਉਹ ਪੰਜਾਬ ਦੇ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਸ਼ਿਆਂ ਦੇ ਕਥਿਤ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਤੇ ਹਾਲ ਹੀ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ ਅਤੇ ਉਨਾ ਦੇ ਦੁੱਖੜੇ ਸੁਣਨਗੇ।