20 ਸਤੰਬਰ ਤੋਂ ‘ਆਪ’ ਦਾ ਪੰਜਾਬ ’ਚ ਘਰ-ਘਰ ਪ੍ਰਚਾਰ, 2.68 ਲੱਖ ਬੂਥ ਮੈਂਬਰ ਸੰਭਾਲਣਗੇ ਮੋਰਚਾ
ਚੰਡੀਗੜ੍ਹ, 18 ਸਤੰਬਰ 2026 : ਆਮ ਆਦਮੀ ਪਾਰਟੀ ਵਲੋ ਲੋਕਹਿਤ ਦੇ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਲਈ 20 ਸਤੰਬਰ ਤੋ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਸਿਆ ਕਿ ਇਸ ਮੁਹਿੰਮ ਦੋਰਾਨ ਲੋਕ ਨੂੰ ਆਪ ਪਾਰਟੀ ਦੀਆਂ ਪ੍ਰਾਪਤੀਆਂ ਸਬੰਧੀ ਜਾਣੂ ਕਰਵਾਇਆ ਜਾਵੇਗਾ।
ਉਨਾ ਦੱਸਿਆ ਕਿ 2.68 ਲੱਖ ਬੂਥ ਕਮੇਟੀ ਮੈਂਬਰ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਖੁਦ ਕਰਨਗੇ।
ਇਸ ਤੋਂ ਇਲਾਵਾ ਪਾਰਟੀ ਵੱਲੋਂ 19 ਸਤੰਬਰ ਨੂੰ ਲੁਧਿਆਣਾ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਮੌਕੇ ਚੋਣ ਪ੍ਰਚਾਰ ਸਬੰਧੀ ਪੈਂਫਲੇਟ ਵੀ ਜਾਰੀ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ 20 ਸਤੰਬਰ ਤੋਂ 268,553 ਬੂਥ ਕਮੇਟੀ ਮੈਂਬਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕਰਨਗੇ।