Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ : ਡਾ. ਬਲਜੀਤ ਕੌਰ

2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਕਤੂਬਰ : ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਆਰਥਿਕ ਮੁਸ਼ਕਲਾਂ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੀ ਉੱਚ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣਨ।

ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲਗਭਗ ₹245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਐਸ.ਸੀ. ਵਿਦਿਆਰਥੀਆਂ ਦੇ ਵਿਦਿਅਕ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਰਪਣ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਸਦਕਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰ ਰਹੇ ਹਨ।

ਸਕੀਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਲ 2020-21 ਦੇ ਮੁਕਾਬਲੇ ਸਾਲ 2025-26 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ ਹੋਇਆ ਹੈ, ਜੋ ਕਿ ਸਕੀਮ ਦੀ ਵਧਦੀ ਪਹੁੰਚ ਅਤੇ ਸਰਕਾਰ ਵੱਲੋਂ ਯੋਗ ਵਿਦਿਆਰਥੀਆਂ ਤੱਕ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮਿਤੀ 30 ਜਨਵਰੀ, 2026 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਕੀਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਸੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਪ੍ਰਕਿਰਿਆ ਸਬੰਧੀ ਜਾਣਕਾਰੀ, ਤਕਨੀਕੀ ਸਮੱਸਿਆਵਾਂ ਦੇ ਹੱਲ ਅਤੇ ਸਕੀਮ ਬਾਰੇ ਜਾਗਰੂਕਤਾ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯੋਗ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਜਾਣਕਾਰੀ ਦੀ ਘਾਟ ਕਾਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਐਸ.ਸੀ. ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਤਮਨਿਰਭਰ, ਸਸ਼ਕਤ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮੌਕੇ ਵਧਾ ਕੇ ਹੀ ਨੌਜਵਾਨਾਂ ਦੀ ਸਮਰੱਥਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਇੱਕ ਬਰਾਬਰੀ ਵਾਲੇ ਤੇ ਖੁਸ਼ਹਾਲ ਪੰਜਾਬ ਦੀ ਨੀਂਹ ਮਜ਼ਬੂਤ ਕੀਤੀ ਜਾ ਸਕਦੀ ਹੈ।

ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਰਾਬਰੀ, ਆਰਥਿਕ ਤਰੱਕੀ ਅਤੇ ਸਸ਼ਕਤੀਕਰਨ ਦਾ ਸਭ ਤੋਂ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਦੀਆਂ ਆਸਾਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਇੱਕ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ, ਉੱਚ ਸਿੱਖਿਆ ਹਾਸਲ ਕਰਨ ਲਈ ਪੂਰੀ ਲਗਨ ਨਾਲ ਯਤਨ ਕਰਨ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਦੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਰਥਿਕ ਕਮਜ਼ੋਰੀ ਕਿਸੇ ਵੀ ਵਿਦਿਆਰਥੀ ਦੇ ਉੱਜਵਲ ਭਵਿੱਖ ਦੇ ਰਾਹ ਵਿੱਚ ਰੁਕਾਵਟ ਨਾ ਬਣੇ।

Scroll to Top