Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ  ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top