Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ

2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ

ਪੰਚਕੂਲਾ, 06 ਜੂਨ 2026 : ਹਰਿਆਣਾ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਐਲਾਨ ਕੀਤਾ ਹੈ ਕਿ ਹੁਣ 2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿਤੀ ਜਾਵੇਗੀ।

ਜਾਣਕਾਰੀ ਦੇ ਅਨੁਸਾਰ ਬਾਗਬਾਨੀ, ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਨਿਰਯਾਤ ਖੇਤਰ ਲਈ ਮਹੱਤਵਪੂਰਨ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਚਕੂਲਾ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੀਆਈਸੀਏ) ਦੀ ਸਹਾਇਤਾ ਨਾਲ ਤਿਆਰ ਕੀਤੇ ਗਏ 2,738 ਕਰੋੜ ਰੁਪਏ ਦੇ ਸਸਟੇਨੇਬਲ ਹਾਰਟੀਕਲਚਰ ਪ੍ਰੋਮੋਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਅਤੇ ਹਰਿਆਣਾ ਐਗਰੀ-ਬਿਜ਼ਨਸ ਐਂਡ ਕੋਲਡ ਚੇਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ 2047 ਤੱਕ ਵਿਕਸਤ ਰਾਸ਼ਟਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਧੁਨਿਕ ਤਕਨਾਲੋਜੀ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰਿਆਣਾ ਨੂੰ ਬਾਗਬਾਨੀ, ਕੋਲਡ ਚੇਨ ਢਾਂਚੇ, ਖੇਤੀ-ਆਧਾਰਿਤ ਉਦਯੋਗਾਂ ਅਤੇ ਖੇਤੀ ਨਿਰਯਾਤ ਦੇ ਖੇਤਰ ਵਿੱਚ ਦੇਸ਼ ਦੇ ਅਗੇਤੀ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ੁਰੂ ਕੀਤੇ ਗਏ ਦੋਵੇਂ ਪ੍ਰੋਜੈਕਟ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਖੇਤੀਬਾੜੀ ਨੂੰ ਵਧੇਰੇ ਆਧੁਨਿਕ, ਟਿਕਾਊ ਅਤੇ ਮੁਨਾਫ਼ੇਦਾਰ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਪਾਣੀ ਦੀ ਸੰਭਾਲ ਨੂੰ ਜਨ ਅੰਦੋਲਨ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਲਈ ਸਾਂਝੇ ਯਤਨ ਕਰਨ ਦੀ ਅਪੀਲ ਵੀ ਕੀਤੀ।

Scroll to Top