Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਨਵੰਬਰ : ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ।

ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।

ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Scroll to Top