Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 2:44 am

+91 90915 01313 , +91 90916 01313

punjabbanni@gmail.com
punjabbani@yahoo.com

300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ

300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ

ਪਟਿਆਲਾ 6 ਅਗਸਤ 2026 – ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ ਦਿੱਤੀ ਜਾ ਰਹੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਸੂਬੇ ਦੇ ਇਕ ਕਰੋੜ ਦੇ ਲਗਭਗ ਬਿਜਲੀ ਖ਼ਪਤਕਾਰਾਂ ਵਿੱਚੋ 90 ਫ਼ੀਸਦੀ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਦਾਨ ਕੀਤੀ ਹੈ।

ਸੂਬਾ ਸਰਕਾਰ ਦੀ ਇਸ ਯੋਜਨਾ ਨੇ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦੇ ਨਾਲ-ਨਾਲ ਗਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਉੱਤੇ ਬਿਜਲੀ ਦੇ ਬਿੱਲਾਂ ਦਾ ਬੋਝ ਘਟਾਉਂਦਿਆਂ ਮਹੀਨਾਵਾਰ ਬਿਜਲੀ ਖ਼ਰਚ ਵਿੱਚ ਕਮੀ ਲਿਆਂਦੀ ਹੈ, ਜਿਸ ਨਾਲ ਉਨ੍ਹਾਂ ਨੂੰ ਸਿੱਧਾ ਆਰਥਿਕ ਲਾਭ ਮਿਲਿਆ ਹੈ।

ਅੱਜ ਸੂਬੇ ਦੇ ਲੱਖਾਂ ਪਰਿਵਾਰ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹਾਇਆ ਕਰਵਾਈ ਜਾ ਰਹੀ ਬਿਜਲੀ ਨੂੰ ਵਰਤ ਰਹੇ ਨੇ ਤੇ ਬਿਜਲੀ ਬਿਲਾਂਚ ਜਾਣ ਵਾਲੀ ਰਾਸ਼ੀ ਨੂੰ ਵੱਡੀ ਗਿਣਤੀ ਪਰਿਵਾਰ ਆਪਣੇ ਬੱਚਿਆਂ ਦੀ ਪੜ੍ਹਾਈ, ਸਿਹਤ ਸੰਭਾਲ, ਘਰੇਲੂ ਲੋੜਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ ’ਤੇ ਵਰਤ ਰਹੇ ਹਨ। ਇਥੇ ਹੀ ਬੱਸ ਨਹੀਂ ਇਸ ਯੋਜਨਾ ਦਾ ਇੱਕ ਹੋਰ ਵੱਡਾ ਸਕਾਰਾਤਮਕ ਪ੍ਰਭਾਵ ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਲੋਕਾਂ ਵਿੱਚ ਬਿਜਲੀ ਦੀ ਸੰਭਾਲ ਅਤੇ ਸਹੀ ਵਰਤੋਂ ਪ੍ਰਤੀ ਜਾਗਰੂਕਤਾ ਵਧੀ ਹੈ।

ਹੁਣ ਬਹੁਤੇ ਪਰਿਵਾਰਾਂ ਵਲੋਂ ਆਪਣੀ ਮਹੀਨਾਵਾਰ ਖਪਤ ਨੂੰ 300 ਯੂਨਿਟ ਦੇ ਅੰਦਰ ਰੱਖਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਵੱਡੀ ਗਿਣਤੀ ਬਿਜਲੀ ਖਪਤਕਾਰਾਂ ਵਲੋਂ ਗੈਰ-ਜ਼ਰੂਰੀ ਬਿਜਲੀ ਉਪਕਰਣ ਬੰਦ ਰੱਖਣ, ਐਲਈਡੀ ਬਲਬ ਅਤੇ ਘੱਟ ਊਰਜਾ ਲੈਣ ਵਾਲੇ ਬਿਜਲੀ ਉਪਕਰਣਾ ਦੀ ਵਰਤੋਂ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਉਹਨ੍ਹਾਂ ਵਲੋਂ ਏ.ਸੀ (ਏਅਰ ਕੰਡੀਸ਼ਨਰ), ਹੀਟਰ ਵਰਗੇ ਵੱਧ ਬਿਜਲੀ ਖਪਤ ਵਾਲੇ ਉਪਕਰਣਾਂ ਦੀ ਸੋਚ-ਸਮਝ ਕੇ ਵਰਤੋਂ ਕਰਨ ਨੂੰ ਤਰਜੀਹ ਦਿੱਤੀ ਹੈ।

ਇਨ੍ਹਾਂ ਯਤਨਾਂ ਦਾ ਸਿੱਧਾ ਲਾਭ ਉਹਨਾਂ ਪਰਿਵਾਰਾਂ ਨੂੰ ਮਿਲਿਆ ਹੈ, ਜਿਨ੍ਹਾਂ ਆਪਣੇ ਘਰਾਂ ਨੇ ਆਪਣੀ ਬਿਜਲੀ ਖਪਤ 300 ਯੂਨਿਟ ਦੇ ਅੰਦਰ ਰੱਖੀ, ਉਨ੍ਹਾਂ ਨੂੰ ਬਿਜਲੀ ਦੇ ਬਿੱਲ ਵਿੱਚ ਮਹੱਤਵਪੂਰਨ ਬਚਤ ਹੋਈ। ਪੰਜਾਬ ਸਰਕਾਰ ਦੀ ਇਹ ਯੋਜਨਾ ਕਾਰਨ ਸੂਬੇ ਦੇ 90 ਫ਼ੀਸਦੀ ਬਿਜਲੀ ਉਪਭੋਗਤਾ ਅੱਜ ਬਿਜਲੀ ਦੇ ਬਿੱਲ ਭਰਨ ਦੇ ਆਰਥਿਕ ਬੋਝ ਤੋਂ ਮੁਕਤ ਹੋਏ ਹਨ। ਸੂਬਾ ਸਰਕਾਰ ਦੀ ਇਹ ਯੋਜਨਾ ਲੋਕ-ਭਲਾਈ ਵੱਲ ਇੱਕ ਮਹੱਤਵਪੂਰਨ ਕਦਮ ਦੇ ਨਾਲ ਲੋਕਾਂ ਦੀ ਆਰਥਿਕ ਹਾਲਤ ਸੁਧਾਰਨ ਵਿਚ ਵੀ ਵਿਸ਼ੇਸ਼ ਯੋਗਦਾਨ ਰੱਖਦੀ ਹੈ।

Scroll to Top