Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:18 am

+91 90915 01313 , +91 90916 01313

punjabbanni@gmail.com
punjabbani@yahoo.com

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 7 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ  ਰਿਸ਼ਵਤ ਦੀ ਰਕਮ (30,000 ਰੁਪਏ) ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

Scroll to Top