Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:23 pm

+91 90915 01313 , +91 90916 01313

punjabbanni@gmail.com
punjabbani@yahoo.com

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਿਆਲਾ  2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ ‘ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Scroll to Top