312 ਨਵੇ ਵਾਹਨਾਂ ਨੂੰ ਮੁੱਖ ਮੰਤਰੀ ਨਾਇਬ ਸੈਣੀ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ, 1 ਜੂਨ 2026 : ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇਕ ਸਮਾਗਮ ਦੌਰਾਨ 312 ਨਵੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਵਿਭਾਗਾਂ ਦੇ ਸਪੁਰਦ ਕੀਤਾ ਹੈ, ਜਿਸ ਨਾਲ ਪੁਲਸ ਪ੍ਰਣਾਲੀ ਹੋਰ ਵੀ ਮਜਬੂਤ ਹੋਵੇਗੀ।
ਜਿਕਰਯੋਗ ਹੈ ਕਿ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੀਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਸਮਾਗਮ ਦੌਰਾਨ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਰਵਾਨਾ ਕੀਤਾ।

ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲਾਂ ਅਤੇ 2 ਚਾਰ ਪਹੀਆ ਵਾਹਨ ਸ਼ਾਮਲ ਹਨ। ਇਹ ਵਾਹਨ ਹੋਂਡਾ ਇੰਡੀਆ ਫਾਊਂਡੇਸ਼ਨ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਵਾਹਨ ਐਮਰਜੈਂਸੀ ਹਾਲਾਤਾਂ ਵਿੱਚ ਪੁਲਿਸ ਦੀ ਤੁਰੰਤ ਕਾਰਵਾਈ ਨੂੰ ਹੋਰ ਤੇਜ਼ ਬਣਾਉਣਗੇ ਅਤੇ ਲੋਕਾਂ ਤੱਕ ਛੇਤੀ ਮਦਦ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪੁਲਿਸ ਪ੍ਰਣਾਲੀ ਨੂੰ ਆਧੁਨਿਕ ਅਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੁਲਿਸ ਵਿਭਾਗ ਦੀ ਤੇਜ਼ ਕਾਰਗੁਜ਼ਾਰੀ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Scroll to Top