Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:21 pm

+91 90915 01313 , +91 90916 01313

punjabbanni@gmail.com
punjabbani@yahoo.com

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

ਪਟਿਆਲਾ 24 ਜੂਨ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਫ਼ਤਿਹਗੜ੍ਹ ਆਦਿ ਤੋਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਸ਼ਹੀਦੀ ਦਿਹਾੜੇ ਸਬੰਧੀ ਉਲੀਕੇ ਪ੍ਰੋਗਰਾਮਾਂ ਵਿਚ ਲਿਆਉਣ ਲਈ ਦੀਰਘ ਵਿਚਾਰਾਂ ਕੀਤੀਆਂ ਗਈਆਂ।

ਇਸ ਇਕੱਤਰਤਾ ਵਿਚ ਉਚੇਚੇ ਤੌਰ ਅਤੇ ਮੁੱਖ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ , ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਬਜੀਤ ਸਿੰਘ ਜੀ ਲੁਧਿਆਣਾ, ਕੋਆਰਡੀਨੇਟਰ ਭਾਈ ਪਰਵਿੰਦਰ ਸਿੰਘ ਰਿਉਂਦ ਅਤੇ ਮਾਲਵਾ ਦੁਆਬਾ ਜੋਨ ਤੋ ਪ੍ਰਚਾਰਕ ਢਾਡੀ ਸਾਹਿਬਾਨ ਆਦਿ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪ੍ਰਚਾਰਕ ਸਾਹਿਬਾਨ ਅਤੇ ਢਾਡੀ ਸਾਹਿਬਾਨ ਆਦਿ ਨੂੰ ਟੀਚਾ ਦਿੰਦਿਆਂ ਕਿਹਾ ਕਿ ਉਹ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 6 ਜੁਲਾਈ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਲੈ ਕੇ ਪਹੁੰਚਣ ।

ਜਥੇਦਾਰ ਗੜ੍ਹੀ ਨੇ ਕਿਹਾ ਕਿ ਸਮਾਗਮ ਦੀ ਸਫਲਤਾ ਲਈ ਹੁਣ ਤੋਂ ਹੀ ਪ੍ਰਚਾਰਕ ਸਾਹਿਬਾਨ ਪਿੰਡਾਂ ਵਿਚ ਪਹੁੰਚ ਕਰਨ ਅਤੇ ਸੰਗਤਾਂ ਨੂੰ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰੇਰਨ ਤਾਂ ਕਿ ਇਸ ਸਮਾਗਮ ਨੂੰ ਗੁਰੂ ਸਾਹਿਬ ਦੀ ਚਰਨਛੋਹ ਧਰਤੀ ’ਤੇ ਵੱਡੇ ਪੱਧਰ ’ਤੇ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਚਾਰਕ ਸਾਹਿਬਾਨ ਨੂੰ ਜਿੱਥੇ ਡਿਊਟੀਆਂ ਸੌਂਪੀਆਂ ਗਈਆਂ ਹਨ, ਉੱਥੇ ਹੀ ਹਰ ਪ੍ਰਚਾਰਕ ਨੂੰ ਪਿੰਡ ਵੀ ਸੌਂਪੇ ਗਏ ਹਨ ਤਾਂ ਕਿ ਸੰਗਤਾਂ ਇਸ ਸਮਾਗਮ ਦਾ ਹਿੱਸਾ ਬਣ ਸਕਣ। ਜਥੇਦਾਰ ਗੜ੍ਹੀ ਨੇ ਕਿਹਾ ਕਿ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਨਾਲ ਸਬੰਧਿਤ 500 ਦੇ ਕਰੀਬ ਪਿੰਡਾਂ ਵਿਚ ਪ੍ਰਚਾਰਕ ਪਹੁੰਚ ਕਰਨਗੇ।

ਇਸ ਦੌਰਾਨ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਪ੍ਰਚਾਰਕ ਸਾਹਿਬਾਨ ਅਤੇ ਢਾਡੀ ਸਾਹਿਬਾਨ ਦੇ ਜਥਿਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਂਪਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਇਸ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਉਲੀਕੇ ਸਮਾਗਮਾਂ ਨੂੰ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦ ਸਿੰਘ ਧਾਮੀ ਹੋਰਨਾਂ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਇਸ ਕਰਕੇ ਸਮਾਗਮ ਪ੍ਰਤੀ ਸਾਰੇ ਹੀ ਆਪੋ ਆਪਣੀਆਂ ਡਿਊਟੀਆਂ ਨੂੰ ਫ਼ਰਜ਼ਾਂ ਤਹਿਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੈਨੇ. ਬਹਾਦਰਗੜ੍ਹ ਮਨਜੀਤ ਸਿੰਘ ਕੌਲੀ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਭਾਈ ਸਰਬਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Scroll to Top