Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 10 Sep 2026 | 2:47 pm

+91 90915 01313 , +91 90916 01313

punjabbanni@gmail.com
punjabbani@yahoo.com

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ,  ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ 50000 ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏਐਸਆਈ ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top