5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ

5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ
ਚੰਡੀਗੜ੍ਹ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਅਤੇ ਨਕਤੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿ਼ਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬੀ ਬਾਗ ਰਿਜ਼ੋਰਟ ਅਟਾਰੀ ਰੋਡ ਅੰਮ੍ਰਿਤਸਰ ਨੇੜੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ 5 ਕਿਲੋਗ੍ਰਾਮ ਹੈਰੋਇਨ ਅਤੇ 4.45 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ । ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰੀ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।

Leave a Comment

Your email address will not be published. Required fields are marked *

Scroll to Top