Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਸੰਗਰੂਰ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ ਕਰਦਿਆਂ 20 ਵਾਹਨਾਂ ਦੇ ਕੱਟੇ ਚਲਾਨ

ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਸੰਗਰੂਰ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ ਕਰਦਿਆਂ 20 ਵਾਹਨਾਂ ਦੇ ਕੱਟੇ ਚਲਾਨ

ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਸੰਗਰੂਰ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ ਕਰਦਿਆਂ 20 ਵਾਹਨਾਂ ਦੇ ਕੱਟੇ ਚਲਾਨ
ਸੰਗਰੂਰ, 20 ਫਰਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਵਾਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 20 ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜ਼ਿਆਦਾ ਤੇਜ਼ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਬਰਨਾਲਾ ਰੋਡ ਉੱਤੇ ਸਥਿਤ ਕੁੰਨਰਾ ਪਿਕਟ ਸਮੇਤ ਹੋਰ ਥਾਵਾਂ ਉੱਤੇ ਓਵਰ ਸਪੀਡ ਕੈਮਰਾ ਲਗਾ ਕੇ ਵਾਹਨ ਚਲਾਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ । ਇਸ ਮੌਕੇ ਉਹਨਾਂ ਨਾਲ ਟ੍ਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ ।

Scroll to Top