Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 9:55 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ
ਪਟਿਆਲਾ, 10 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਭੱਟ-ਮਾਜਰਾ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿੰਡ ਹਰਪਾਲਪੁਰ, ਭੱਟ-ਮਾਜਰਾ ਅਤੇ ਅਜਰਾਵਰ ਤੋਂ ਕਿਸਾਨ ਬੀਬੀਆਂ, ਲੜਕੀਆਂ ਅਤੇ ਮਜ਼ਦੂਰ ਔਰਤਾਂ ਨੇ ਭਾਗ ਲਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕਿ ਇਸ ਕੇਂਦਰ ਨੂੰ ਆਈ. ਸੀ. ਐਸ. ਐਸ. ਆਰ. ਵੱਲੋਂ ਇਕ ਖੋਜ ਪ੍ਰੋਜੈਕਟ ਜਾਰੀ ਹੋਇਆ ਹੈ, ਜਿਸ ਦਾ ਮੰਤਵ ਖੇਤੀਬਾੜੀ ਮਜ਼ਦੂਰਾਂ ਦੀ ਮਨੋਵਿਗਿਆਨਕ ਅਤੇ ਪੌਸ਼ਟਿਕ ਤੰਦਰੁਸਤੀ ਸਬੰਧੀ ਖੋਜ ਕਰਨਾ ਹੈ। ਇਸੇ ਲੜੀ ਦੇ ਵਿਚ ਇਹ ਨਾਰੀ ਦਿਵਸ ਦਾ ਆਯੋਜਨ ਕੀਤਾ ਗਿਆ । ਆਪਣੇ ਸੰਬੋਧਨ ਦੇ ਵਿਚ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ. ਵੀ. ਕੇ., ਪਟਿਆਲਾ ਨੇ ਬੀਬੀਆਂ ਨੂੰ ਉਹਨਾਂ ਦੀ ਆਪਣੀ ਅਤੇ ਪਰਿਵਾਰ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਨੂੰ ਸੁਧਾਰਨ ਦੇ ਲਈ ਜੀਵਨ ਜਾਚ ਦੇ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਇਸ ਖੋਜ ਪ੍ਰੋਜੈਕਟ ਬਾਰੇ ਜਾਣਕਾਰੀ ਵੀ ਦਿੱਤੀ । ਇਸ ਮੌਕੇ ਔਰਤਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਹੋਇਆ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨਾਲ ਜੁੜਨ ਲਈ ਉਤਸ਼ਾਹ ਦਿਖਾਇਆ । ਡਾ. ਅਮਨਦੀਪ ਕੌਰ ਮੱਕੜ, ਖੋਜਾਰਥੀ ਨੇ ਸ਼ਾਮਲ ਕਰਤਾ ਔਰਤਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਦਾ ਸਰਵੇਖਣ ਕਰਕੇ ਲਾਭਪਾਤਰੀਆਂ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ । ਅਗਾਂਹਵਧੂ ਅਧਿਆਪਕਾ ਸ੍ਰੀਮਤੀ ਅਮਰਜੀਤ ਕੌਰ, ਭੱਟ-ਮਾਜਰਾ ਨੇ ਕੇ. ਵੀ. ਕੇ., ਪਟਿਆਲਾ ਵੱਲੋਂ ਆਈ ਹੋਈ ਟੀਮ ਦਾ ਪਿੰਡ ਵਾਸੀਆਂ ਵੱਲੋਂ ਧੰਨਵਾਦ ਕੀਤਾ ।

Scroll to Top