ਅੰਮ੍ਰਿਤਸਰ ਵਿੱਚ ਟਰੈਵਲ ਏਜੰਟਾਂ ਵਿਰੁੱਧ ਪੁਲਸ ਕਾਰਵਾਈ ਦੇ ਚਲਦਿਆਂ 72 ਕੇਂਦਰਾਂ ਦੀ ਜਾਂਚ

ਅੰਮ੍ਰਿਤਸਰ ਵਿੱਚ ਟਰੈਵਲ ਏਜੰਟਾਂ ਵਿਰੁੱਧ ਪੁਲਸ ਕਾਰਵਾਈ ਦੇ ਚਲਦਿਆਂ 72 ਕੇਂਦਰਾਂ ਦੀ ਜਾਂਚ
ਅੰਮ੍ਰਿਤਸਰ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਨੂੰ ਲੈ ਕੇ ਪੈਦਾ ਹੋਈ ਗੰਭੀਰ ਸਥਿਤੀ ਦੇ ਚਲਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਤਿੰਨੋਂ ਜ਼ੋਨਾਂ ਵਿੱਚ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ । ਇਹ ਕਾਰਵਾਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ `ਤੇ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਟੈ੍ਰਵਲ ਏਜੰਟਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 72 ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 8 ਏਜੰਟਾਂ ਦੇ ਲਾਇਸੈਂਸ ਸ਼ੱਕੀ ਪਾਏ ਗਏ, ਜਿਨ੍ਹਾ ਦੀ ਪੁਲਸ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਏਜੰਟ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਸਨ ਕਿ ਨਹੀਂ ਤੇ ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਵਿੱਚ ਬਹੁਤ ਸਾਰੇ ਅਜਿਹੇ ਹਨ ਜੋ ਜਾਅਲੀ ਟਰੈਵਲ ਏਜੰਟਾਂ ਦੁਆਰਾ ਧੋਖਾ ਖਾ ਕੇ ਗਲਤ ਦਸਤਾਵੇਜ਼ਾਂ ਦੀ ਮਦਦ ਨਾਲ ਅਮਰੀਕਾ ਆਏ ਸਨ । ਹੁਣ ਇਨ੍ਹਾਂ ਨਾਗਰਿਕਾਂ ਦੀ ਵਾਪਸੀ ਤੋਂ ਬਾਅਦ, ਪੁਲਿਸ ਨਕਲੀ ਇਮੀਗ੍ਰੇਸ਼ਨ ਏਜੰਟਾਂ ਦੇ ਰੈਕੇਟ ਦਾ ਪਰਦਾਫਾਸ਼ ਕਰਨ ਲਈ ਸੁਚੇਤ ਹੋ ਗਈ ਹੈ।ਅੰਮ੍ਰਿਤਸਰ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਵਿਸ਼ੇਸ਼ ਮੁਹਿੰਮ ਜਾਰੀ ਰਹੇਗੀ ।

Leave a Comment

Your email address will not be published. Required fields are marked *

Scroll to Top