9 ਸਾਲ ਦੀ ਬੱਚੀ ਨਾਲ ਅਬੋਹਰ ਵਿਚ 70 ਸਾਲਾਂ ਬਜ਼ੁਰਗ ਨੇ ਕੀਤਾ ਬਲਾਤਕਾਰ

9 ਸਾਲ ਦੀ ਬੱਚੀ ਨਾਲ ਅਬੋਹਰ ਵਿਚ 70 ਸਾਲਾਂ ਬਜ਼ੁਰਗ ਨੇ ਕੀਤਾ ਬਲਾਤਕਾਰ
ਅਬੋਹਰ : ਪੰਜਾਬ ਦੇ ਜਿ਼ਲਾ ਫਾਜਿ਼ਲਕਾ ਅਧੀਨ ਪੈਂਦੇ ਸ਼ਹਿਰ ਅਬੋਹਰ ਵਿੱਚ ਇੱਕ 70 ਸਾਲਾ ਵਿਅਕਤੀ ਵਲੋਂ 9 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ 9 ਸਾਲਾ ਲੜਕੀ ਚੌਥੀ ਜਮਾਤ ਦੀ ਵਿਦਿਆਰਥਣ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੁਪਹਿਰ 12 ਵਜੇ ਦੀ ਹੈ। ਲੜਕੀ ਦੀ ਮਾਂ ਕੰਮ `ਤੇ ਗਈ ਹੋਈ ਸੀ । ਇਸ ਦੌਰਾਨ ਪੀੜਤਾ ਦੇ ਘਰ ਦੇ ਨੇੜੇ ਹੀ ਰਹਿਣ ਵਾਲਾ ਮੁਲਜ਼ਮ ਉਥੇ ਆ ਗਿਆ । ਲੜਕੀ ਨੂੰ ਬੰਧਕ ਬਣਾ ਕੇ ਆਪਣੇ ਘਰ ਲੈ ਗਿਆ ਤੇ ਉਥੇ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ । ਲੜਕੀ ਨੇ ਦੱਸਿਆ ਕਿ ਮੁਲਜ਼ਮ ਨੇ ਨਵੰਬਰ ਮਹੀਨੇ ਵੀ ਉਸ ਨਾਲ ਅਜਿਹਾ ਕੀਤਾ ਸੀ। ਮੁਲਜ਼ਮ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ । ਇਸ ਕਾਰਨ ਲੜਕੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਲੜਕੀ ਅਕਸਰ ਪੇਟ ਦਰਦ ਦੀ ਸ਼ਿਕਾਇਤ ਕਰਦੀ ਸੀ ਅਤੇ ਦਵਾਈਆਂ ਵੀ ਖਾਂਦੀ ਸੀ ।
ਹੁਣ ਇਸ ਦਾ ਕਾਰਨ ਸਾਹਮਣੇ ਆਇਆ ਹੈ। ਫ਼ਿਲਹਾਲ ਲੜਕੀ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ, ਜਦੋਂ ਉਸ ਦੇ ਸਕੂਲ ਦੇ ਅਧਿਆਪਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਵੀ ਹਸਪਤਾਲ ਪੁੱਜੇ ਅਤੇ ਥਾਣਾ ਸਿਟੀ 2 ਦੀ ਪੁਲਿਸ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ `ਤੇ ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਮੌਕੇ `ਤੇ ਪਹੁੰਚ ਕੇ ਲੜਕੀ ਅਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੈਡੀਕਲ ਕਰਵਾਇਆ । ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਉੱਥੇ ਪਹੁੰਚ ਗਏ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ । ਜਿਵੇਂ ਹੀ ਮੈਡੀਕਲ ਰਿਪੋਰਟ ਆਵੇਗੀ, ਉਸੇ ਆਧਾਰ `ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਬੱਚੇ ਨਾਲ ਜ਼ੁਲਮ ਕਰਨ ਵਾਲੇ ਨੂੰ ਕਿਸੇ ਵੀ ਹਾਲਤ `ਚ ਬਖਸ਼ਿਆ ਨਹੀਂ ਜਾਵੇਗਾ ।

Leave a Comment

Your email address will not be published. Required fields are marked *

Scroll to Top