ਦੋ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਦੋ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਗਿੱਦੜਬਾਹਾ ਬਲਾਕ ‘ਚ ਬਠਿੰਡਾ ਰੋਡ ‘ਤੇ ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਕਾਰ ‘ਚ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ। ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਸੋਮਪਾਲ ਸਿੰਘ ਵਾਸੀ ਕੋਟਭਾਈ ਵਜੋਂ ਹੋਈ ਹੈ। ਮ੍ਰਿਤਕ ਮਾਲ ਵਿਭਾਗ ‘ਚ ਪਟਵਾਰੀ ਵਜੋਂ ਕੰਮ ਕਰਦਾ ਸੀ ਤੇ ਦੋ ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।
ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੰਦੀਪ ਸਿੰਘ ਬਠਿੰਡਾ ਆਪਣੇ ਵਿਆਹ ‘ਚ ਪਹਿਨੀ ਹੋਈ ਸ਼ੇਰਵਾਨੀ ਵਾਪਸ ਕਰ ਕੇ ਸਵਿਫਟ ਡਿਜ਼ਾਇਰ ਕਾਰ ‘ਚ ਕੋਟਭਾਈ ਨੂੰ ਆ ਰਿਹਾ ਸੀ। ਜਦੋਂ ਉਹ ਭਿਸੀਆਣਾ ਨੇੜੇ ਬਠਿੰਡਾ ਰੋਡ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਦੇ ਘਰੋਂ ਅਜੇ ਤਕ ਵਿਆਹ ਦਾ ਟੈਂਟ ਵੀ ਨਹੀਂ ਉਤਾਰਿਆ ਗਿਆ। ਸੰਦੀਪ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਸੰਦੀਪ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਨੂੰ ਪਿਤਾ ਦੀ ਥਾਂ ‘ਤੇ ਪਟਵਾਰੀ ਦੀ ਨੌਕਰੀ ਮਿਲੀ ਹੈ।

Leave a Comment

Your email address will not be published. Required fields are marked *

Scroll to Top