ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ

ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ
ਚੰਡੀਗੜ੍ਹ :  ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ ‘ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ।
ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ ‘ਤੇ ਲੜੇਗੀ।
ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ ‘ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।

Leave a Comment

Your email address will not be published. Required fields are marked *

Scroll to Top