ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ

ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ
ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ।
ਅੱਜ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ।

Leave a Comment

Your email address will not be published. Required fields are marked *

Scroll to Top