ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ
ਵਾਰਾਣਸੀ : ਗਿਆਨਵਾਪੀ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਹੁਣ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ‘ਚ ਗਿਆਨਵਾਪੀ ਮਾਮਲੇ ‘ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਮੰਦਰ ਦੇ ਪੁਨਰ-ਨਿਰਮਾਣ ਬਾਰੇ ਮਾਮਲਾ ਸੁਣਵਾਈ ਯੋਗ ਹੈ। ਮਾਮਲੇ ਵਿਚ ਅੰਜੁਮਨ ਇੰਤਜਾਮੀਆ ਮਸਜਿਦ ਕਮੇਟੀ ਤੇ ਹੋਰ ਮੁਸਲਿਮ ਧਿਰਾਂ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਮਲਕੀਅਤ ਦੀ ਮੰਗ ਵਾਲੀ ਮੁਸਲਿਮ ਧਿਰ ਦੀਆਂ ਸਾਰੀਆਂ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਮੁਸਲਿਮ ਪੱਖ ਦਾ ਕਹਿਣਾ ਸੀ ਕਿ ਇਲਾਹਾਬਾਦ ਹਾਈ ਕੋਰਟ ਦਾ ਪਲੇਸ ਆਫ ਵਰਸ਼ਪ ਐਕਟ-1991 ‘ਚ ਦਖ਼ਲ ਸਹੀ ਨਹੀਂ ਹੈ।

Leave a Comment

Your email address will not be published. Required fields are marked *

Scroll to Top