ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ

ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ
ਚੰਡੀਗੜ : ਸੰਗਰੂਰ ਸ਼ਰਾਬ ਕਾਂਡ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ  ਵਿੱਚ ਬਣਾਈ ਗਈ ਹੈ। ਦਸ ਦਈਏ ਕਿ ਹੁਣ ਤੱਕ ਜਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹੈ।
ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ‘ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਸ਼ਨੀਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।

Leave a Comment

Your email address will not be published. Required fields are marked *

Scroll to Top