Result You Searched: HARYANA-HIMACHAL

ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਤਹਿਤ ਵਿਜੀਲੈਂਸ ਮੁਖੀ, ਏ. ਆਈ. ਜੀ. ਤੇ ਐਸ. ਐਸ. ਪੀ. ਸਸਪੈਂਡ

ਚੰਡੀਗੜ੍ਹ, 25 ਅਪ੍ਰੈਲ 2025 : Vigilance chief, AIG and SSP suspended in anti-corruption drive: ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਕੰਮ ਕਰ ਰਹੀ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ (Driving license scams) ਵਿੱਚ ਵੱਡੀ ਕਾਰਵਾਈ ਕਰਦਿਆਂ ਜਿਥੇ ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ (Punjab Vigilance Chief) ਨੂੰ ਸਸਪੈਂਡ (Suspend) ਕਰ ਦਿੱਤਾ ਹੈ, ਉਥੇ ਨਾਲ ਹੀ ਏ. ਆਈ. ਜੀ. ਹਰਪ੍ਰੀਤ ਸਿੰਘ (A. I. G. ) ਅਤੇ ਐਸ. ਐਸ. ਪੀ. ਸਵਰਨਪ੍ਰੀਤ ਸਿੰਘ (S. S. P.) ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਹੈ ।

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਆਉਣ ਵਾਲੇ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ

ਦੱਸਣਯੋਗ ਹੈ ਕਿ ਪੰਜਾਬ ਸਰਕਾਰ (Punjab Government) ਦੇ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਾ ਕਰਨ ਦੇ ਚਲਦਿਆਂ ਚੌਕਸੀ ਵਿਭਾਗ ਵਲੋਂ ਕੀਤੀ ਗਈ ਜਾਂਚ ਪੜ੍ਹਤਾਲ ਦੌਰਾਨ ਦੋਸ਼ੀ ਪਾਏ ਜਾਣ ਤੇ ਕੀਤੀ ਗਈ ਕਾਰਵਾਈ ਤੋਂ ਸਪੱਸ਼ਟ ਹੋ ਗਿਆ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਆਉਣ ਵਾਲੇ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ ਚਾਹੇ ਉਹ ਕੋਈ ਵੀ ਹੋਵੇ। ਦੱਸਣਯੋਗ ਹੇ ਕਿ ਸਸਪੈਂਡ ਕੀਤੇ ਗਏ ਪੰਜਾਬ ਵਿਜੀਲੈਂਸ ਮੁਖੀ ਪ੍ਰਮਾਰ ਨੂੰ ਪਿਛਲੇ ਮਹੀਨੇ 26 ਮਾਰਚ ਨੂੰ ਹੀ ਪੰਜਾਬ ਵਿਜੀਲੈਂਸ ਮੁਖੀ (Punjab Vigilance Chief) ਦੇ ਅਹੁਦੇ ਦੀ ਵਾਗਡੋਰ ਸੰਭਾਲੀ ਗਈ ਸੀ ।

Punjab Bani 25 April,2025
ਸਿਹਤ ਮੰਤਰੀ  ਨੇ ਲਿਆ ਮਰੀਜ਼ਾਂ ਦੀ ਦੇਖਭਾਲ ਸਬੰਧੀ ਸਹੂਲਤਾਂ ਦਾ ਜਾਇਜ਼ਾ

ਪਟਿਆਲਾ, 25 ਅਪ੍ਰੈਲ 2025 : Health Minister reviews patient care facilities : ਪੰਜਾਬ ਸਰਕਾਰ (Punjab Government) ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Health and Family Welfare Minister Dr. Balbir Singh) ਨੇ ਅਰਬਨ ਅਸਟੇਟ ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ (Civil Hospital Rajpura) ਵਿਖੇ ਅਚਨਚੇਤ ਨਿਰੀਖਣ ਕੀਤਾ । ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਮਰੀਜ਼ਾਂ ਦੀ ਸਿਹਤ ਬਾਰੇ ਜਾਨਣ ਅਤੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਇਕੱਤਰ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ। ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਕੀਤੇ ਗਏ ਮਹੱਤਵਪੂਰਨ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾਕਟਰੀ ਦੇਖਭਾਲ ਪ੍ਰਤੀ ਸੰਤੁਸ਼ਟੀ ਪ੍ਰਗਟਾਈ ।

ਰੋਜ਼ਾਨਾ 90-95 ਮਰੀਜ਼ ਆਮ ਆਦਮੀ ਕਲੀਨਿਕ ਵਿੱਚ ਡਾਕਟਰੀ ਸਹੂਲਤਾਂ ਲੈਣ ਲਈ ਆ ਰਹੇ ਹਨ

ਇਹ ਪਤਾ ਲੱਗਣ ‘ਤੇ ਕਿ ਰੋਜ਼ਾਨਾ 90-95 ਮਰੀਜ਼ ਆਮ ਆਦਮੀ ਕਲੀਨਿਕ (Aam Aadmi Clinic) ਵਿੱਚ ਡਾਕਟਰੀ ਸਹੂਲਤਾਂ ਲੈਣ ਲਈ ਆ ਰਹੇ ਹਨ ਤਾਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਹੋਇਆ ਹੈ ਅਤੇ ਹੁਣ ਨਾਗਰਿਕ ਵਧੇਰੇ ਭਰੋਸੇਯੋਗ ਅਤੇ ਲਾਗਤ-ਪ੍ਰਭਾਵਸ਼ਾਲੀ ਇਲਾਜ ਲਈ ਸਰਕਾਰੀ ਸਹੂਲਤਾਂ ਵਿੱਚ ਇਲਾਜ ਲੈਣ ਨੂੰ ਤਰਜੀਹ ਦੇ ਰਹੇ ਹਨ ।

80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ 881 ਆਮ ਆਦਮੀ ਕਲੀਨਿਕਾਂ 'ਤੇ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ (80 types of medicines and 38 types of diagnostic tests at 881 Aam Aadmi clinics) ਮੁਫ਼ਤ ਕੀਤੇ ਜਾ ਰਹੇ ਹਨ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਨੁਹਾਰ ਨੂੰ ਬਦਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ, ਸੁਚਾਰੂ ਅਤੇ ਮੁਫਤ ਡਾਕਟਰੀ ਸੇਵਾਵਾਂ ਪ੍ਰਾਪਤ ਹੋਣ ।

ਰਾਜਪੁਰਾ ਸਿਵਲ ਹਸਪਤਾਲ ਵਿਖੇ ਮਰੀਜ਼ ਲੈ ਰਹੇ ਸਨ ਸਿਹਤ ਸੇਵਾਵਾਂ

ਰਾਜਪੁਰਾ ਸਿਵਲ ਹਸਪਤਾਲ ਵਿਖੇ  ਜਿੱਥੇ ਬਹੁਤ ਸਾਰੇ ਮਰੀਜ਼ ਸਿਹਤ ਸੇਵਾਵਾਂ (Health services) ਲੈ ਰਹੇ ਸਨ, ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਭਾਲ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ‘ਤੇ ਖੁਸ਼ੀ ਪ੍ਰਗਟਾਈ। ਮੈਡੀਸਨ ਓ. ਪੀ. ਡੀ. ਅਤੇ ਫਾਰਮੇਸੀ ਦੇ ਬਾਹਰ ਮਰੀਜ਼ਾਂ ਦੀ ਭੀੜ ਨੂੰ ਦੇਖਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਤੁਰੰਤ ਬਿਹਤਰ ਕਤਾਰ ਪ੍ਰਣਾਲੀਆਂ ਲਈ ਨਰਸਿੰਗ ਅਤੇ ਆਈ. ਟੀ. ਆਈ. ਵਿਦਿਆਰਥੀਆਂ ਨੂੰ ਤਾਇਨਾਤ ਕਰਕੇ ਭੀੜ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਦੇ ਨਿਰਦੇਸ਼ ਦਿੱਤੇ ।

ਲਾਪਰਵਾਹੀ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਨੂੰ ਦੁਹਰਾਇਆ

ਉਨ੍ਹਾਂ ਸਰਕਾਰੀ ਸਹੂਲਤਾਂ ਲਈ ਹੋਰ ਫਾਰਮਾ ਅਧਿਕਾਰੀ ਅਤੇ ਸਹਾਇਕ ਸਟਾਫ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ ਤਾਂ ਜੋ ਸਿਹਤ ਸੰਭਾਲ ਸਬੰਧੀ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ । ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਮਰੀਜ਼ਾਂ ਦੀ ਦੇਖਭਾਲ ਲਈ ਉੱਚ ਮਿਆਰਾਂ ਨੂੰ ਬਣਾਈ ਰੱਖਣ ਅਤੇ ਸਾਰੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ ।  ਉਨ੍ਹਾਂ ਨੇ ਲਾਪਰਵਾਹੀ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ (Zero-tolerance) ਨੀਤੀ ਨੂੰ ਦੁਹਰਾਇਆ ਅਤੇ ਸੇਵਾ ਪ੍ਰਦਾਨ ਕਰਨ ਵਾਲਿਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ (Strict action) ਦੀ ਚੇਤਾਵਨੀ ਵੀ ਦਿੱਤੀ ।

Punjab Bani 25 April,2025
ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 24 ਅਪ੍ਰੈਲ 2025 : Illegal construction by drug smuggler demolished in Sunam Udham Singh Wala : ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ (Action against drug traffickers) ਜੰਗੀ ਪੱਧਰ 'ਤੇ ਜਾਰੀ ਹੈ । ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਇੱਕ ਹੋਰ ਨਸ਼ਾ ਤਸਕਰ ਦੁਆਰਾ ਮਾਰਕੀਟ ਕਮੇਟੀ ਦੀ ਜ਼ਮੀਨ 'ਤੇ ਕੀਤੀ ਗਈ ਨਜਾਇਜ਼ ਉਸਾਰੀ (Illegal construction) ਨੂੰ ਢਾਹੁੰਦੇ ਹੋਏ ਨਸਿ਼ਆਂ ਦੇ ਮਾੜੇ ਕਾਰੋਬਾਰ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਇਹ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਇਸ ਕੁਰੀਤੀ ਦਾ ਮੁਕੰਮਲ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ ।

ਨਸਿ਼ਆਂ ਦੇ ਖਿਲਾਫ ਅਪਣਾਈ ਜਾ ਰਹੀ ਹੈ ਜੀਰੋ ਟੋਲਰੈਂਸ ਨੀਤੀ

ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ (S. S. P. Sartaj Singh Chahal) ਦੇ ਦਿਸ਼ਾ ਨਿਰਦੇਸ਼ਾਂ ਹੇਠ ਮੌਕੇ 'ਤੇ ਮੌਜੂਦ ਐਸ. ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸਿ਼ਆਂ ਦੇ ਖਿਲਾਫ ਜੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਵੱਲੋਂ ਸਰਕਾਰੀ ਜ਼ਮੀਨ ਉਤੇ ਕੀਤੇ ਨਜਾਇਜ਼ ਕਬਜ਼ੇ ਨੂੰ ਤੋੜਨ ਦੀ ਕਾਰਵਾਈ ਦੌਰਾਨ ਪੁਲਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਸ ਨਜ਼ਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ।

ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ ਹਨ ਦਰਜ

ਉਹਨਾਂ ਕਿਹਾ ਕਿ ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ (13 leaflets) ਦਰਜ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ('War on drugs') ਮੁਹਿੰਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਹੁਣ ਤੱਕ 150 ਦੇ ਲਗਭਗ ਮਾਮਲੇ ਦਰਜ ਕਰਕੇ ਤਕਰੀਬਨ 200 ਮੁਲਜ਼ਮ ਗ੍ਰਿਫ਼ਤਾਰ (200 accused arrested) ਕੀਤੇ ਜਾ ਚੁੱਕੇ ਹਨ । ਐਸ. ਪੀ. ਵਿਰਕ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਹਨਾਂ ਦੀ ਹਰ ਸੰਭਵ ਮਦਦ ਕਰੇਗੀ ।

ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ

ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ (Drug De-addiction and Rehabilitation Center) ਕਾਰਜਸ਼ੀਲ ਹਨ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ । ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ ਸਿੰਘ, ਡੀ. ਐਸ. ਪੀ. ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ, ਡੀ. ਐਸ. ਪੀ. ਕਰਨੈਲ ਸਿੰਘ, ਮੁੱਖ ਥਾਣਾ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਰਕਿਟ ਕਮੇਟੀ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ ।   Read More : ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

Punjab Bani 24 April,2025
ਬੱਚਿਆਂ ਨੂੰ ਦਿੱਤਾ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 23 ਅਪ੍ਰੈਲ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਬੱਚਿਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣ ਅਤੇ ਅਜਿਹੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤੇ ਰਾਜ ਪੱਧਰ 'ਤੇ ਸਨਮਾਨਤ ਵੀ ਕੀਤਾ ਜਾਵੇਗਾ ।

'ਯੁੱਧ ਨਸ਼ਿਆਂ ਵਿਰੁੱਧ' ਮੈਰਾਥਨ ਹੋਈ ਰਵਾਨਾ

ਉਨ੍ਹਾਂ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਇੱਥੇ ਪੋਲੋ ਗਰਾਊਂਡ ਤੋਂ ਕਰਵਾਈ ਗਈ 'ਯੁੱਧ ਨਸ਼ਿਆਂ ਵਿਰੁੱਧ' (War on drugs') ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਸਿਹਤ ਮੰਤਰੀ ਨੇ ਬੱਚਿਆਂ ਨੂੰ ਸਾਡੇ ਹੀਰੋ ਦੱਸਦਿਆਂ ਪ੍ਰੇਰਿਤ ਕੀਤਾ ਕਿ ਜਿੱਥੇ ਉਹ ਖ਼ੁਦ ਨਸ਼ਿਆਂ ਤੋਂ ਬਚਣ ਉਥੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ।

ਮੁੱਖ ਮੰਤਰੀ ਵਿੱਢੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਮੁਹਿੰਮ

ਸਕੂਲਾਂ, ਕਾਲਜਾਂ ਤੇ ਹੋਰ ਸੰਸਥਾਵਾਂ ਦੇ 10 ਹਜ਼ਾਰ ਤੋਂ ਵੀ ਵਧੇਰੇ ਵਿਦਿਆਰਥੀਆਂ, ਅਧਿਆਪਕਾਂ, ਸਮਾਜ ਸੇਵੀਆਂ ਤੇ ਰੋਜ਼ਾਨਾ ਦੌੜਨ ਵਾਲੇ ਪਟਿਆਲਵੀਆਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਵਿੱਢੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਬੀੜਾ ਉਠਾਇਆ ਹੈ ਕਿ ਸਾਡੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਦੇਣ ਸਮੇਤ ਪੰਜਾਬ ਨੂੰ ਖੇਡਾਂ ਦੀ ਧਰਤੀ ਬਣਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਕੇ ਹਰੇਕ ਪਿੰਡ 'ਚ ਖੇਡ ਦੇ ਮੈਦਾਨ ਤੇ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ।

ਬੱਚਿਆਂ ਨੂੰ ਸਾਡੇ ਕੌਮੀ ਨਾਇਕਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਕੌਮੀ ਆਦਰਸ਼ ਸ਼ਹੀਦ ਭਗਤ ਸਿੰਘ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ, ਲਾਲ ਬਹਾਦਰ ਸ਼ਾਸਤਰੀ ਆਦਿ ਨੇ ਸਿੱਖਿਆ ਤੇ ਕੌਮੀ ਚੇਤਨਾ ਨੂੰ ਆਪਣੀ ਸ਼ਕਤੀ ਬਣਾਇਆ ਤੇ ਅੱਜ ਅਸੀਂ ਉਨ੍ਹਾਂ ਦਾ ਨਾਲ ਮਾਣ ਨਾਲ ਲੈਂਦੇ ਹਾਂ । ਉਨ੍ਹਾਂ ਨੇ ਬੱਚਿਆਂ ਨੂੰ ਸਾਡੇ ਕੌਮੀ ਨਾਇਕਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਵੀ ਸਾਡੇ ਨਾਇਕ ਹਨ, ਜਿਹੜੇ ਜਿੰਦਗੀ 'ਚ ਕਦੇ ਨਸ਼ਾ ਨਹੀਂ ਕਰਨਗੇ ਤੇ ਦੂਜਿਆਂ ਦੇ ਆਦਰਸ਼ ਬਣਕੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ (Punjab Government) ਦਾ ਸਾਥ ਦੇਣਗੇ ।

ਬੱਚੇ ਪੱਕਾ ਨਿਸ਼ਚਾ ਕਰ ਲੈਣ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ

ਸਿਹਤ ਮੰਤਰੀ ਨੇ ਅਲਬਰਟ ਆਇਨਸਟਾਇਨ ਤੇ ਐਲਨ ਮਸਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੱਚੇ ਇਹ ਪੱਕਾ ਨਿਸ਼ਚਾ ਕਰ ਲੈਣ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ, ਕਿਉਂਕਿ ਨਸ਼ੇ ਸਾਨੂੰ ਅੱਗੇ ਵਧਣ ਤੋਂ ਰੋਕਣ ਵਾਲੀਆਂ ਬੇੜੀਆਂ ਹਨ ਪਰ ਸਿੱਖਿਆ ਸਾਨੂੰ ਰਸਤਾ ਦਿਖਾਉਂਦੀ ਹੈ, ਇਸ ਲਈ ਬੱਚੇ ਸਿੱਖਿਆ ਦਾ ਰਾਹ ਅਪਣਾਉਂਦੇ ਹੋਏ, ਦੂਜਿਆਂ ਲਈ ਰਾਹ ਦਸੇਰਾ ਬਣ ਕੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅੱਗੇ ਆਉਣਗੇ ਅਤੇ ਸਰਕਾਰ ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਜਾਵੇਗਾ ।

ਨਸ਼ਿਆਂ ਵਿਰੁੱਧ ਨਾਟਕ ਵੀ ਖੇਡਿਆ

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਸਿਹਤ ਮੰਤਰੀ ਸਮੇਤ ਮੈਰਾਥਨ 'ਚ ਭਾਗ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਜੋਸ਼ ਨਾਲ ਪਟਿਆਲਵੀ ਤੇ ਵਿਦਿਆਰਥੀਆਂ ਨੇ ਇਸ ਮੈਰਾਥਨ 'ਚ ਹਿੱਸਾ ਲਿਆ ਹੈ, ਉਸ ਤੋਂ ਉਨ੍ਹਾਂ ਉਮੀਦ ਹੈ ਕਿ ਪਟਿਆਲਾ ਜ਼ਿਲ੍ਹਾ ਵੀ ਜਰੂਰ ਨਸ਼ਾ ਮੁਕਤ ਹੋਵੇਗਾ । ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਵੱਲੋਂ ਪੰਜਾਬ ਪੁਲਸ (Punjab Police) ਨੂੰ ਭਰਪੂਰ ਸਹਿਯੋਗ ਦੇਣ ਲਈ ਸਭਦਾ ਧੰਨਵਾਦ ਕੀਤਾ । ਇਸ ਦੌਰਾਨ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਪਦਮ ਸ੍ਰੀ ਪ੍ਰਾਣ ਸੱਭਰਵਾਲ ਦੀ ਅਗਵਾਈ ਹੇਠ ਨਟਾਸ ਨੇ ਨਸ਼ਿਆਂ ਵਿਰੁੱਧ ਨਾਟਕ ਵੀ ਖੇਡਿਆ ।

ਮੈਰਾਥਨ 'ਚ ਮੌਜੂਦ ਸਨ ਵੱਖ ਵੱਖ ਸ਼ਖਸੀਅਤਾਂ 

ਮੈਰਾਥਨ 'ਚ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਬਲਵਿੰਦਰ ਸੈਣੀ, ਏ. ਡੀ. ਸੀ. ਨਵਰੀਤ ਕੌਰ ਸੇਖੋਂ, ਐਸ. ਪੀ ਪਲਵਿੰਦਰ ਸਿੰਘ ਚੀਮਾ ਤੇ ਕੇ. ਕੇ. ਪਾਂਥੇ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਪ੍ਰੋ. ਸ਼ਵਿੰਦਰ ਸਿੰਘ ਰੇਖੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਪਟਿਆਲਵੀ ਵੀ ਮੌਜੂਦ ਸਨ ।

Punjab Bani 23 April,2025
ਸੜਕਾਂ ਦੇ ਨਿਰਮਾਣ ਕਾਰਜਾਂ ਸਬੰਧੀ ਕੰਮਾਂ ਦਾ ਬਾਰੀਕੀ ਨਾਲ ਕੀਤਾ ਮੁਲੰਕਣ

ਪਟਿਆਲਾ, 22 ਅਪ੍ਰੈਲ 2025 : Detailed evaluation of road construction works : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ । ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ ।

ਵਿਭਾਗ ਦੇ ਅਧਿਕਾਰੀਆਂ ਨੂੰ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਦੇਣਾ ਚਾਹੀਦਾ ਹੈ ਵਿਸ਼ੇਸ਼ ਧਿਆਨ 

ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (CM Bhagwant Singh man)  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ 'ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀਆਂ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਹਰਭਜਨ ਸਿੰਘ ਈ. ਟੀ. ਓ. (Harbhajan Sngh ETO)  ਨੇ ਪੀ. ਡਬਲਿਊ. ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਤੈਅ ਸਮੇਂ ਵਿੱਚ ਪੂਰੇ ਹੋਣ ਤੇ ਜੇਕਰ ਕੰਮਾਂ ਵਿੱਚ ਕਿਸੇ ਹੋਰ ਵਿਭਾਗ ਵੱਲੋਂ ਮਨਜੂਰੀਆਂ ਜਾਂ ਇਤਰਾਜ਼ਹੀਣਤਾ ਆਦਿ ਪ੍ਰਾਪਤ ਹੋਣ ਵਿੱਚ ਦੇਰੀ ਹੋ ਰਹੀ ਹੈ ਤਾਂ ਉਸ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਕੰਮ ਇਨ੍ਹਾਂ ਵਿੱਚ ਦੇਰੀ ਕਾਰਨ ਲੰਬਿਤ ਨਾ ਹੋਵੇ ।

ਲੋਕ ਨਿਰਮਾਣ ਵਿਭਾਗ ਦਾ ਕਰੀਬ 150 ਸਾਲਾ ਪੁਰਾਣੇ ਇਤਿਹਾਸ

ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਕਰੀਬ 150 ਸਾਲਾ ਪੁਰਾਣੇ ਇਤਿਹਾਸ (One Hundered Fifty Old History) ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਦੇ ਵਿਕਾਸ ਦੀ ਰੀਡ ਦੀ ਹੱਡੀ ਹੈ ਤੇ ਇਸ ਵਿਭਾਗ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਸਮੇਂ ਸਮੇਂ 'ਤੇ ਜਾਇਜ਼ਾ ਲੈਣਾ ਯਕੀਨੀ ਬਣਾਉਣ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਕਾਰਵਾਈ ਨੂੰ ਹੋਰ ਤੇਜ਼ ਕਰਨ ਤਾਂ ਜੋ ਸੂਬੇ ਦੇ ਵਿਕਾਸ ਦਾ ਪਹੀਆਂ ਹੋਰ ਤੇਜ਼ੀ ਨਾਲ ਚੱਲ ਸਕੇ ।

ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕੀਤਾ

ਇਸ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ (Wich Wich Branches) ਦੇ ਕੰਮ-ਕਾਜ ਦਾ ਜਾਇਜ਼ਾ ਲੈਂਦਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਾਜੈਕਟ ਤੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ । ਉਨ੍ਹਾਂ ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ (Aprocsimately Three Hundered Employees) ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਮੁਲਾਜ਼ਮਾਂ ਨੂੰ ਪੇਸ਼ ਆਉਂਦੀਆਂ ਦਿੱਕਤਾਂ ਵੀ ਸੁਣੀਆਂ । ਇਸ ਮੌਕੇ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ ।

Punjab Bani 22 April,2025
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ

ਪਾਤੜਾਂ, 18 ਅਪ੍ਰੈਲ : ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ ਹੈ । ਐਸ. ਸੀ. ਵਰਗ ਦੇ ਲੋਕ ਕਦੇ ਵੀ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ 'ਚ ਨਹੀਂ ਫਸਣਗੇ-ਕੁਲਵੰਤ ਸਿੰਘ ਬਾਜ਼ੀਗਰ ਆਪਣੇ ਘਰ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦਿੱਤਾ ਹੈ । ਇਸੇ ਸਦਕਾ ਐਡਵੋਕੇਟ ਜਨਰਲ ਦੇ ਦਫ਼ਤਰ, ਸਰਕਾਰੀ ਵਕੀਲਾਂ, ਖਾਸ ਕਰਕੇ ਹਾਈ ਕੋਰਟ 'ਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂਕਰਨ ਦਾ ਲਾਭ ਦਿੱਤਾ ਗਿਆ ਹੈ। ਜਦੋਂਕਿ ਪਹਿਲਾਂ ਹਾਈ ਕੋਰਟਾਂ ਸਮੇਤ ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ । 2017 'ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ ਵਿਧਾਇਕ ਬਾਜ਼ੀਗਰ ਨੇ ਕਿਹਾ ਕਿ 2017 'ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ, ਪਰ ਉਸ ਸਮੇਂ ਕਾਂਗਰਸ ਸਰਕਾਰ ਨੇ ਸਾਡੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਪਰੰਤੂ 2022 'ਚ ਮਾਨ ਸਰਕਾਰ ਨੇ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਹੁਣ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵਾਂਕਰਨ ਮਿਲੇਗਾ । ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ 'ਚ ਰਾਖਵਾਂਕਰਨ ਤਾਂ ਦਿੱਤਾ ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ 'ਚ ਰਾਖਵਾਂਕਰਨ ਤਾਂ ਦਿੱਤਾ ਪਰ ਕਦੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦੇਣ ਦੀ ਪਰਵਾਹ ਨਹੀਂ ਕੀਤੀ ਪਰੰਤੂ ਹੁਣ ਐਸ. ਸੀ ਵਰਗ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ 'ਚ ਨਹੀਂ ਫਸਣਗੇ । ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਦਲਿਤਾਂ ਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ 'ਚ ਵੱਡਾ ਤੇ ਇਤਿਹਾਸਕ ਫੈਸਲਾ ਕੀਤਾ ਹੈ । ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ ਬਾਜ਼ੀਗਰ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ । ਇਸ ਮੌਕੇ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ,ਮਦਨ ਲਾਲ ਗੋਇਲ ਸਿਟੀ ਪ੍ਰਧਾਨ, ਡਾਕਟਰ ਡੀਡੀ ਸਿੰਗਲਾ ਦਫ਼ਤਰ ਇੰਚਾਰਜ ਵਿਧਾਇਕ ਸ਼ੁਤਰਾਣਾ, ਪ੍ਰਧਾਨ ਪ੍ਰੀਤ ਗਿੱਲ,ਸਰਪੰਚ ਕਰਨੈਲ ਸਿੰਘ ਨਾਮਸੋਤ, ਕੁਲਦੀਪ ਸਿੰਘ ਥਿੰਦ, ਸਰਪੰਚ ਬਲਜਿੰਦਰ ਸਿੰਘ ਜੋਗੇਵਾਲ, ਸਰਪੰਚ ਹਰਦੀਪ ਸਿੰਘ ਸੰਧੂ,ਮੇਜਰ ਸਿੰਘ ਮਤੌਲੀ, ਸਰਪੰਚ ਲਖਵਿੰਦਰ ਸਿੰਘ ਜੋਗੇਵਾਲ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ,ਲਖਵਿੰਦਰ ਸਿੰਘ ਵਾਇਸ ਚੇਅਰਮੈਨ ਖੇਤੀ ਵਿਕਾਸ ਬੈਂਕ ਪਾਤੜਾਂ , ਕੌਂਸਲਰ ਸੋਨੀ ਜਲੂਰ, ਕੌਂਸਲਰ ਕੁਲਦੀਪ ਸਿੰਘ ਬਿੱਟੂ ਬਦੇਸ਼ਾ, ਅਮ੍ਰਿੰਤਪਾਲ ਸਿੰਘ ਕਾਲੇਕਾ ਆਦਿ ਹਾਜ਼ਰ ਸਨ ।

Punjab Bani 18 April,2025
ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ

ਪਟਿਆਲਾ, ਸਨੌਰ, 17 ਅਪ੍ਰੈਲ : 'ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ 'ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।' ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ । ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75 ਸਾਲਾਂ ਤੋਂ ਦੇਸ਼ ਉਪਰ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨਹੀਂ ਕਰ ਸਕੀਆਂ, ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਆਮ ਆਦਮੀ ਪਾਰਟੀ ਨੇ ਕਰ ਵਿਖਾਇਆ ਹੈ । ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਦੀ ਵਾਹਦ ਇੱਕੋ ਇੱਕ ਸਰਕਾਰ ਸਾਬਤ ਹੋਈ ਹੈ, ਜਿਸ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਦੀ ਜ਼ੁਰਅਤ ਵਿਖਾਈ ਹੈ । ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਹੱਕ 'ਚ ਲਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਸਮੇਤ ਐਡਵੋਕੇਟ ਜਨਰਲ ਦਫ਼ਤਰ ਤੇ ਲਾਅ ਅਫ਼ਸਰਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ. ਸੀ., ਐਸ. ਟੀ. ਲਈ ਰਾਖਵਾਂਕਰਨ ਦੇਣ ਦੇ ਕੀਤੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ 'ਚ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਲੰਬੇ ਸਮੇਂ ਆਪਣੇ ਹੱਕਾਂ ਤੋਂ ਵਾਂਝੇ ਦਲਿਤਾਂ ਨੂੰ ਆਪਣਾ ਹੱਕ ਹੁਣ ਮਿਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ, ਜਿਸ ਨੂੰ ਰਵਾਇਤੀ ਪਾਰਟੀਆਂ ਕਰਨ 'ਚ ਅਸਫ਼ਲ ਰਹੀਆਂ ਸਨ । ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ, ਦੋ ਚੀਜ਼ਾਂ 'ਤੇ ਕੰਮ ਕਰ ਰਹੀ ਹੈ ਪਹਿਲਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਅਤੇ ਦੂਜਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਸਲ ਅਰਥਾਂ ਵਿੱਚ ਲਾਗੂ ਕਰਨਾ ।

Punjab Bani 17 April,2025
ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਰੁਖ਼ ਲਈ ਵਿਰੋਧੀ ਧਿਰ ਦੀ ਨੁਕਤਾਚੀਨੀ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਐਤਵਾਰ ਨੂੰ ਇੱਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ਵਿੱਚ 50 ਬੰਬ ਸਮਗਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। 25 ਸਾਲ ਰਾਜ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਲੋਕਾਂ ਨੇ ਰਾਜਨੀਤਿਕ ਗੁਮਨਾਮੀ ਵਿੱਚ ਭੇਜਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ। ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ 'ਤੇ ਆਧਾਰਿਤ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ 'ਤੇ ਆਧਾਰਿਤ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਮੰਨਣਾ ਸੀ ਕਿ ਉਨ੍ਹਾਂ ਨੂੰ ਸੂਬੇ 'ਤੇ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ । ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਆਣੇ ਲੋਕਾਂ ਨੇ ਸੱਤਾ ਦੌਰਾਨ ਮਹਿਲਾਂ ਦਾ ਸੁੱਖ ਮਾਣਨ ਵਾਲੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਹੈ । ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ 'ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ 'ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਢੁਕਵਾਂ ਸਬਕ ਸਿਖਾਇਆ ਹੈ । ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ ਅਤੇ ਆਪਣੇ ਆਪ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ ।

Punjab Bani 14 April,2025
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਪਟਿਆਲਾ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ । ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ । ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ । ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ । ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ । ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ । ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ ।

Punjab Bani 13 April,2025
ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜ

ਪਟਿਆਲਾ, 12 ਅਪ੍ਰੈਲ : ਪਟਿਆਲਾ ਪੁਲਸ ਨੇ ਅੱਜ 11-12 ਅਪ੍ਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਸਮੇਂ ਦੀ ਗਸ਼ਤ ਤੇ ਛਾਪੇਮਾਰੀ ਦਾ ਉਪਰੇਸ਼ਨ (ਨਾਈਟ ਡੋਮੀਨੇਸ਼ਨ ਉਪਰੇਸ਼ਨ) ਚਲਾਇਆ । ਪਟਿਆਲਾ ਜ਼ਿਲੇ ਦੀ ਨਿਗਰਾਨੀ ਲਈ ਤਾਇਨਾਤ ਸੀਨੀਅਰ ਆਈ. ਪੀ. ਐਸ. ਅਧਿਕਾਰੀ ਸਪੈਸ਼ਲ ਡੀ. ਜੀ. ਪੀ. ਇਸ਼ਵਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਐਸ. ਐਸ. ਪੀ. ਡਾ. ਨਾਨਕ ਸਿੰਘ ਦੀ ਦੇਖ ਰੇਖ ਹੇਠ ਅਪਰਾਧੀਆਂ ਦੀ ਪੈੜ ਨੱਪੀ । ਇਸ਼ਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ ।

ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜ

ਸਪੈਸ਼ਲ ਡੀ. ਜੀ. ਪੀ. ਨੇ ਅੱਜ ਦੇਰ ਰਾਤ ‘ਨਾਈਟ ਡੌਮੀਨੇਸ਼ਨ’ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਈਟ ਡੌਮੀਨੇਸ਼ਨ ੳਪ੍ਰੇਸ਼ਨ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਪੁਲਸ ਦੇ ਕੰਮਕਾਜ ਦੀ ਸਮੀਖਿਆ ਤੇ ਕੰਮ ਦੀ ਨਿਗਰਾਨੀ ਕੀਤੀ ਹੈ ।

ਸਪੈਸ਼ਲ ਡੀ. ਜੀ. ਪੀ. ਇਸ਼ਵਰ ਸਿੰਘ ਦੀ ਅਗਵਾਈ ਹੇਠ ਚਲਾਇਆ ਪੂਰੀ ਰਾਤ ਦਾ ਗਸ਼ਤ ਓਪਰੇਸ਼ਨ

 ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ  ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ ।

‘ਨਾਈਟ ਡੌਮੀਨੇਸ਼ਨ’ ਤਹਿਤ ਜ਼ਿਲ੍ਹੇ ਭਰ ’ਚ ਨਾਕਿਆਂ ਦੀ ਜਾਂਚ

ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਸਪੈਸ਼ਲ ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ ।

Punjab Bani 12 April,2025
ਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂ

ਪਟਿਆਲਾ 12 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਵੱਲੋਂ ਆਯੋਜਿਤ ਕੀਤੇ ਗਏ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਤੁਸੀ ਸਮਾਜ ਵਿੱਚ ਆਪਣੀ ਜਗ੍ਹਾ ਬਣਾਉਣੀ ਹੈ ਤਾਂ ਸੇਵਾ ਦਾ ਭਾਵ ਰੱਖੋ ਅਤੇ ਜੇਕਰ ਤਰੱਕੀ ਕਰਨੀ ਹੈ ਤਾਂ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ । ਉਹਨਾਂ ਕਾਲਜ ਦੇ ਸਟਾਫ ਵਲੋਂ ਲਿਖੀ ਗਈ ਇਕ ਪੁਸਤਕ ਦਾ ਵੀ ਵਿਮੋਚਨ ਕੀਤਾ ।

ਸਵਾਈਟ ਕਾਲਜ ਦੇ ਸਲਾਨਾ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਉਹਨਾਂ ਵੱਖ-ਵੱਖ ਸੂਬਿਆਂ ਤੋਂ ਆਏ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰਨ ‘ਤੇ ਅਤੇ ਕਾਲਜ ਦੀ ਮੈਨੇਜਮੈਂਟ ਦੇ ਵਧੀਆ ਪ੍ਰਬੰਧਨ ਤੇ ਸ਼ਲਾਘਾ ਕੀਤੀ ।  ਊਹਨਾਂ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਵੀ ਕੀਤੀ । ਉਹਨਾਂ ਯੁੱਧ ਨਸ਼ਿਆਂ ਵਿਰੁੱਧ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇਂਦਿਆਂ  ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਲੋੜ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ  ਦੀ ਆਉਣ ਵਾਲੀ ਪੀੜੀਂ ਦੇ ਸਿਹਤਮੰਦ ਅਤੇ ੳਜਵੱਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜਰੂਰੀ ਹਨ ।

ਸਲਾਨਾ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੋਤਸ਼ਾਹਿਤ

ਉਹਨਾਂ ਕਿਹਾ ਕਿ ਨਸ਼ਿਆ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ । ਕਾਲਜ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਜਾਣਕਾਰੀ ਦਿੱਤੀ ਕਿ ਸਪੋਨਟੇਨੀਆਂ 2025 ਦੇ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਜਾਣਗੇ । ਇਸ ਮੌਕੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ ।

Punjab Bani 12 April,2025
ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪਟਿਆਲਾ, 12 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਨਾਮਦਰ ਖਾਨ ਰੋਡ ਤੋਂ ਸਜਾਏ ਗਏ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕੀਤੀ । ਹਰ ਸਾਲ ਦੀ ਤਰ੍ਹਾਂ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਰਹੁ ਰੀਤਾਂ ਮੁਤਾਬਕ ਅਤੇ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਪੂਰੇ ਸ਼ਹਿਰ ਵਿੱਚ ਸਜਾਇਆ ਗਿਆ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਸੇਵਾ, ਖ਼ਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿੱਖ ਸੰਗਤ ਅਤੇ ਦੇਸ਼ ਵਿਦੇਸ਼ ਵਸਦੇ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਨੂੰ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ ਜੋ ਕਿ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣੀ ਜਾਨ ਦੀ ਵੀ ਪਰਵਾਹ ਨਹੀਂ ਕਰਦਾ । ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ ਇਹ ਵਿਸ਼ਾਲ ਨਗਰ ਕੀਰਤਨ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਸਮੇਤ ਗੱਤਕਾ ਅਖਾੜਿਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਗੱਤਕਾ ਤੇ ਜੌਹਰ ਦਿਖਾਏ ਗਏ ਅਤੇ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਨਾਮਦਰ ਖਾਨ ਰੋਡ ਤੋਂ ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਅਰੰਭ ਹੋਇਆ ਅਤੇ ਸਰਹਿੰਦੀ ਬਾਜ਼ਾਰ, ਕਿਲ੍ਹਾ ਚੌਂਕ, ਪੁਰਾਣੀ ਸਬਜ਼ੀ ਮੰਡੀ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰ, ਸ਼ੇਰ-ਏ-ਪੰਜਾਬ ਮਾਰਕੀਟ, ਲਾਹੌਰੀ ਗੇਟ ਤੋਂ ਵਾਪਸ ਆਉਂਦੇ ਹੋਏ ਨਾਮਦਰਖਾਨ ਰੋਡ ਸਥਿਤ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿੱਚ ਬਾਜ਼ਾਰਾਂ ਅਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ‘ਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ ।

Punjab Bani 12 April,2025
ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ 11 ਅਪ੍ਰੈਲ : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਵਿਧਾਇਕ ਸ੍ਰ: ਅਜੀਤ ਪਾਲ ਸਿੰਘ ਕੋਹਲੀ ਨੇ ਦੋ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ (ਸਮੇਤ ਜੂਨੀਅਰ ਬਰਾਂਚ ) ਅਤੇ ਸਰਕਾਰੀ ਸੀਨੀਅਰ ਸੈਕੰਡਰੀ  ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ (ਸਮੇਤ ਜੂਨੀਅਰ ਬਰਾਂਚ) ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ । ਇਸ ਮੌਕੇ ਸ੍ਰ: ਕੋਹਲੀ ਨੇ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਅਹਿਮ ਕਦਮ ਚੁੱਕਿਆ ਗਿਆ ਹੈ ।

ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਦੋ ਸਕੂਲਾਂ ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸ. ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜਿਹਨਾਂ ਅਧਿਆਪਕਾਂ ‘ਤੇ ਤਸ਼ਦੱਦ ਹੁੰਦਾ ਸੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਉਹੀ ਅਧਿਆਪਕਾਂ ਨੂੰ ਅੱਜ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਜਾ ਰਿਹਾ ਹੈ । ਉਹਨਾਂ ਅਗੋਂ ਕਿਹਾ ਕਿ ਜਦੋਂ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਲਈ ਕੋਈ ਸਿਫਾਰਿਸ ਆਉਂਦੀ ਹੈ ਤਾਂ ਉਸ ਸਮੇਂ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦਾ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀਆਂ ਨੂੰ ਬਰਾਬਰ ਮੌਕੇ ਮਿਲ ਸਕਣ ।

ਬੱਚਿਆ ਲਈ ਵਿਦਿੱਅਕ ਮਾਹੋਲ ਤਿਆਰ ਕਰਨਾ ਸਰਕਾਰ ਦੀ ਪਹਿਲ

ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਕ੍ਰਮਬੱਧ ਗਰਾਂਟਾਂ ਦੇ ਕੇ ਸਕੂਲਾਂ ਦੀ ਨੂਹਾਰ ਬਦਲ ਰਹੀ ਹੈ ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਦਾ ਜਿਉਂਦਾ ਜਾਗਦਾ ਸਬੂਤ ਹੈ। ਉਹਨਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਪੱਧਰ ਦੇ ਜਿਮਨਾਸਟਿਕ ਦੇ ਖੇਡ ਪ੍ਰਦਰਸ਼ਨ ਕਰਨ ਅਤੇ ਵਿਦਿਆਰਥਣਾ ਵੱਲੋਂ ਪੇਸ਼ ਕੀਤੇ ਗਿੱਧੇ ਦੀ ਸ਼ਲਾਘਾ ਕੀਤੀ । ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐਮ. ਸੀ. ਰਮਿੰਦਰ ਕੌਰ, ਐਮ. ਸੀ. ਅਤੇ ਹਲਕਾ ਕੋਆਰਡੀਨੇਟਰ ਹਰਮਨ ਸਿੰਘ ਸੰਧੂ, ਸਿੱਖਿਆ ਕੋਆਰਡੀਨੇਟਰ ਅਮਿਤ ਡਾਬੀ, ਸਕੂਲ ਮੁੱਖੀ ਵਿਜੇ ਕਪੂਰ ਅਤੇ ਸੀਮਾ ਉੱਪਲ, ਲੈਕਚਰਾਰ ਰਾਮ ਲਾਲ, ਹਲਕਾ ਨੋਡਲ ਅਫਸਰ ਮਨੋਜ ਥਾਪਰ, ਸਿੱਖਿਆ ਕੋਆਰਡੀਨੇਟਰ ਰਾਜੀਵ ਕੁਮਾਰ, ਬਲਾਕ ਨੋਡਲ ਅਫਸਰ ਮੀਨਾ ਨਾਰੰਗ, ਸਮੂਹ ਸਕੂਲ ਦੇ ਅਧਿਆਪਕ ਅਤੇ ਮਾਪੇ ਮੌਜੂਦ ਸਨ ।

Punjab Bani 11 April,2025