ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ

ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ
ਰਾਏਪੁਰ, 2 ਅਪਰੈਲ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 9 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ 19 ਅਪਰੈਲ ਨੂੰ ਆਮ ਚੋਣਾਂ ਦੇ ਪਹਿਲੇ ਗੇੜ ਵਿੱਚ ਵੋਟਾਂ ਪੈਣੀਆਂ ਹਨ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਨਕਸਲ ਵਿਰੋਧੀ ਮੁਹਿੰਮ ‘ਤੇ ਸਨ। ਜ਼ਿਲ੍ਹਾ ਰਿਜ਼ਰਵ ਗਾਰਡ, ਸਪੈਸ਼ਲ ਟਾਸਕ ਫੋਰਸ, ਕੇਂਦਰੀ ਰਿਜ਼ਰਵ ਪੁਲੀਸ ਬਲ ਅਤੇ ਇਸ ਦੀ ਐਲੀਟ ਯੂਨਿਟ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਨਾਲ ਸਬੰਧਤ ਕਰਮਚਾਰੀ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਚਾਰ ਨਕਸਲੀਆਂ ਦੀਆਂ ਲਾਸ਼ਾਂ ਸਮੇਤ ਲਾਈਟ ਮਸ਼ੀਨ ਗੰਨ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਬਾਅਦ ਵਿੱਚ ਮੁਕਾਬਲੇ ਵਾਲੀ ਥਾਂ ਤੋਂ 5 ਹੋਰ ਲਾਸ਼ਾਂ ਮਿਲੀਆਂ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

Leave a Comment

Your email address will not be published. Required fields are marked *

Scroll to Top