ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ
ਨਵੀਂ ਦਿੱਲੀ, 3 ਅਪਰੈਲ
ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।