ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ
ਨਵੀਂ ਦਿੱਲੀ, 10 ਅਪਰੈਲ
ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ‘ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ।