ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ

ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ
ਬੀਕਾਨੇਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ।
ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।

Leave a Comment

Your email address will not be published. Required fields are marked *

Scroll to Top