ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼
ਨਵੀਂ ਦਿੱਲੀ, 22 ਅਪਰੈਲ
ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। 

Leave a Comment

Your email address will not be published. Required fields are marked *

Scroll to Top