ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ:- 25 ਅਪ੍ਰੈਲ ( ) ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸ. ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਪੂਰਨ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਮਿੱਠ ਬੋਲੜੇ ਸਿੱਖ ਸਿਆਸਤ ਵਿੱਚ ਸਾਊ ਤੇ ਸੂਝਵਾਨ ਸਖਸ਼ੀਅਤ ਵਜੋਂ ਜਾਣੇ ਜਾਂਦੇ ਸਨ। ਸ. ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ, ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਆਪਣੇ ਰਾਜਨੀਤਕ ਸਫ਼ਰ ਦੌਰਾਨ ਯਾਦਗਾਰੀ ਕਾਰਜ ਕੀਤੇ। ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦਾ ਭਾਣਾ ਹੈ ਸਭ ਨੂੰ ਪ੍ਰਵਾਨ ਕਰਨਾ ਹੀ ਪੈਣਾ ਹੈ। ਉਨ੍ਹਾਂ ਮਿਨਹਾਸ ਪ੍ਰੀਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਹੈ।

Leave a Comment

Your email address will not be published. Required fields are marked *

Scroll to Top