1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ
ਪਟਿਆਲਾ, 9 ਮਈ:
ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਨੋਡਲ ਅਫ਼ਸਰ ਡਾ. ਐਸ.ਐਸ. ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ।
ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ। ਆਈ.ਟੀ.ਆਈ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੀ ਵੱਧ ਤੋਂ ਵੱਧ ਮਤਦਾਨ ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੋਹਿਤ ਕੌਸ਼ਲ ਆਈ ਟੀ ਆਈ ਮੈਡਮ ਡਿੰਪਲ, ਸਰਬਜੀਤ ਕੌਰ, ਮਨਦੀਪ ਕੌਰ, ਡਿੰਪਲ, ਸਰਬਜੀਤ ਕੌਰ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top