30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਲਈ ਐਮ.ਸੀ.ਐਮ.ਸੀ ਤੋਂ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ

ਸੰਗਰੂਰ, 29 ਮਈ –
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਵਾਲੇ ਦਿਨ 1 ਜੂਨ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਤੇ ਇਸ਼ਤਿਹਾਰਾਂ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ ਜਾਂ ਪ੍ਰੀ-ਰਿਕਾਰਡਡ ਐਸ.ਐਮ.ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।
ਉਨ੍ਹਾਂ ਦੱਸਿਆ ਕਿ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਨਿਰਧਾਰਿਤ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।
ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦੀ ਅਗੇਤੇ ਤੌਰ ਉੱਤੇ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

Leave a Comment

Your email address will not be published. Required fields are marked *

Scroll to Top