ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।

Leave a Comment

Your email address will not be published. Required fields are marked *

Scroll to Top