ਪੰਜਾਬੀਆਂ ਅੱਤਵਾਦੀ ਕਹਿਣ ਵਾਲੀ ਕੰਗਨਾ ਅੱਤਵਾਦ ਸਮੇ ਕਿਥੇ ਸੀ : ਸੁਖਜਿੰਦਰ ਰੰਧਾਵਾ
ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ ਨੂੰ ਤਿੱਖੇ ਸਵਾਲ ਪੁੱਛੇ ਹਨ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨੂੰ ਵਾਰ-ਵਾਰ ਅੱਤਵਾਦੀ ਅਤੇ ਮਾੜੀ ਸ਼ਬਦਾਵਲੀ ਮੋਲਣ ਵਾਲੀ ਇਹ ਔਰਤ ਅੱਤਵਾਦ ਵੇਲੇ ਕਿਥੇ ਸੀ। ਉਸ ਵੇਲੇ ਭਾਜਪਾ ਕਿੱਥੇ ਸੀ। ਉਸ ਵੇਲੇ ਸੈਂਕੜੇ ਕਾਂਗਰਸੀਆਂ ਨੇ ਕੁਰਬਾਨੀਆਂ ਦਿੱਤੀਆਂ ਸਨ।
ਦਿੱਲੀ ਵਿਚ ਕਾਂਗਰਸ ਦੀ ਮੀਟਿੰਗ ‘ਚ ਸ਼ਾਮਲ ਹੋਣ ਆਏ ਰੰਧਾਵਾ ਨੇ ਕਿਹਾ ਕਿ ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ।
ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਸੋਚੋ ਅਤੇ ਫਿਰ ਬੋਲੋ, ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ…ਉਸ ਨੇ ਜੋ ਕਿਹਾ ਉਹ ਗਲਤ ਹੈ ਅਤੇ ਸੰਸਦ ਵਿੱਚ ਜਵਾਬ ਦਿੱਤਾ ਜਾਵੇਗਾ।