ਐੱਨਆਈਏ ਨੇ ਕੀਤੀ ਗੋਲਡੀ ਬਰਾੜ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਦੀ ਮੰਗ

ਐੱਨਆਈਏ ਨੇ ਕੀਤੀ ਗੋਲਡੀ ਬਰਾੜ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਦੀ ਮੰਗ
ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ ਆਈ ਏ) ਨੇ ਕੈਨੇਡਾ ਬੈਠੇ ਅੱਤਵਾਦੀ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦੇ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜ ਮਹੀਨੇ ਪਹਿਲਾਂ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੈਕਟਰ 5 ’ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਹਮਲੇ ਉਹ ਬਚ ਗਏ ਸਨ। ਬਾਅਦ ਵਿਚ ਉਨ੍ਹਾਂ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਦੀ ਜਾਂਚ ਇਸ ਸਮੇਂ ਐੱਨਆਈਏ ਕੋਲ ਹੈ। ਇਸ ਲਈ ਐੱਨਆਈਏ ਨੇ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਗਿ੍ਰਫ਼ਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ ਪੰਜ ਜੁਲਾਈ ਨੂੰ ਸੁਣਵਾਈ ਹੋਵੇਗੀ। ਗਿ੍ਰਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਫੜਨ ਅਤੇ ਫਿਰ ਵਿਦੇਸ਼ ਤੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top