ਮਾਮਲਾ : ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਾ
ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਈ ਜਾਵੇ : ਕਪਿਲ ਸਿੱਬਲ
ਦਿੱਲੀ : ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਰਮਿਆਨਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਉਣ ਦੀ ਮੰਗ ਕਰ ਰਹੇ ਸਾਬਕਾ ਮਨੁੱਖੀ ਸਰੋਤ ਵਿਕਾਸ ਮੰਤਰੀ ਕਪਿਲ ਸਿੱਬਲ ਨੇ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਪ੍ਰੀਖਿਆ ਕਰਵਾਉਣ ਲਈ ਰੂਪ-ਰੇਖਾ ਉਲੀਕਣ ਬਾਰੇ ਸਾਰੇ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।