ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ

ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ : ਟੀ-20 ਵਿਸ਼ਵ ਕੱਪ 2024 ਦੇ 47ਵੇਂ ਮੈਚ ‘ਚ ਸ਼ਨੀਵਾਰ ਨੂੰ ਭਾਰਤੀ ਟੀਮ ਨੇ ਬੰਗਲਾਦੇਸ਼ ਦੀ ਟੀਮ ਨੂੰ 50 ਦੌੜਾਂ ਨਾਲ ਹਰਾਇਆ। ਸੁਪਰ-8 ‘ਚ ਭਾਰਤੀ ਟੀਮ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਬੰਗਲਾਦੇਸ਼ ਨੂੰ ਹਰਾ ਕੇ ਟੀਮ ਇੰਡੀਆ ਨੇ ਨਾ ਸਿਰਫ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ​​ਕੀਤਾ ਹੈ ਸਗੋਂ ਇਤਿਹਾਸ ਵੀ ਰਚ ਦਿੱਤਾ ਹੈ। ਭਾਰਤੀ ਟੀਮ ਨੇ ਹੁਣ ਸ਼੍ਰੀਲੰਕਾ ਟੀਮ ਦੀ ਬਰਾਬਰੀ ਕਰ ਲਈ ਹੈ। ਭਾਰਤ ਹੁਣ ਟੀ-20 ਵਿਸ਼ਵ ਕੱਪ ‘ਚ ਸਾਂਝੇ ਤੌਰ ‘ਤੇ ਸਭ ਤੋਂ ਵੱਧ ਮੈਚ ਜਿੱਤਣ ਵਾਲੀ ਟੀਮ ਬਣ ਗਈ ਹੈ।

Leave a Comment

Your email address will not be published. Required fields are marked *

Scroll to Top