ਓ. ਐਮ. ਆਰ. ਸ਼ੀਟਾਂ ਸਬੰਧੀ ਸਿ਼ਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ ਸੁਪਰੀਮ ਕੋਰਟ

ਓ. ਐਮ. ਆਰ. ਸ਼ੀਟਾਂ ਸਬੰਧੀ ਸਿ਼ਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ ਸੁਪਰੀਮ ਕੋਰਟ
ਨਵੀਂ ਦਿੱਲੀ, 27 ਜੂਨ : ਭਾਰਤ ਦੀ ਸਰਵਉਚ ਨਿਆਂ ਪ੍ਰਣਾਲੀ ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ ਤੋਂ ਪੁੱਛਿਆ ਹੈ ਕਿ ਕੀ ਨੀਟ ਯੂ. ਜੀ. 2024 ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਓ. ਐਮ. ਆਰ. ਸ਼ੀਟਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ ਅਤੇ ਕੁਝ ਨੀਟ ਉਮੀਦਵਾਰਾਂ ਵੱਲੋਂ ਹਾਲ ਹੀ ਵਿਚ ਦਾਇਰ ਪਟੀਸ਼ਨ ’ਤੇ ਐਨਟੀਏ ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਪੈਂਡਿੰਗ ਮਾਮਲਿਆਂ ਨਾਲ ਨੱਥੀ ਕਰਦਿਆਂ ਸੁਣਵਾਈ ਲਈ 8 ਜੁਲਾਈ ਨੂੰ ਸੂਚੀਬੱਧ ਕਰ ਦਿੱਤਾ ਹੈ। ਕੋਚਿੰਗ ਇੰਸਟੀਚਿਊਟ ਅਤੇ ਉਮੀਦਵਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰ ਬਸੰਤ ਨੇ ਕਿਹਾ ਕਿ ਪ੍ਰੀਖਿਆ ਦੇਣ ਵਾਲੇ ਕੁਝ ਵਿਦਿਆਰਥੀਆਂ ਨੂੰ ਓਐਮਆਰ ਸ਼ੀਟਾਂ ਨਹੀਂ ਮਿਲੀਆਂ।ਦੂਜੇ ਪਾਸੇ ਐਨਟੀਏ ਲਈ ਪੇਸ਼ ਹੋਏ ਵਕੀਲ ਨੇ ਕਿਹਾ ਕਿ ਓਐਮਆਰ ਸ਼ੀਟਾਂ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ।

Leave a Comment

Your email address will not be published. Required fields are marked *

Scroll to Top