ਰਾਹੁਲ ਗਾਂਧੀ ਦੇ ਸੰਸਦ ਵਿਚ ਨੀਟ ਪ੍ਰੀਖਿਆ ਮੁੱਦੇ `ਤੇ ਸਰਕਾਰ ਨੂੰ ਘੇਰਦਿਆਂ ਹੀ ਹੰਗਾਮੇ ਤੋਂ ਬਾਅਦ ਸੰਸਦ ਦੀ ਕਾਰਵਾਈ ਕੀਤੀ ਗਈ ਮੁਲਤਵੀ
ਨਵੀਂ ਦਿੱਲੀ : ਰਾਹੁਲ ਗਾਂਧੀ ਦੇ ਸੰਸਦ ਵਿਚ ਨੀਟ ਪ੍ਰੀਖਿਆ ਮੁੱਦੇ `ਤੇ ਸਰਕਾਰ ਨੂੰ ਘੇਰਦਿਆਂ ਹੀ ਹੰਗਾਮੇ ਤੋਂ ਬਾਅਦ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਜਦੋਂ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੱਲ੍ਹ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ ਸੀ। ਰਾਸ਼ਟਰਪਤੀ ਦੇ ਇਸ ਸੰਬੋਧਨ ਤੋਂ ਬਾਅਦ ਅੱਜ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਧੰਨਵਾਦ ਮਤਾ ਪੇਸ਼ ਕੀਤਾ ਜਾਵੇਗਾ ਅਤੇ ਸੰਸਦ ਮੈਂਬਰ ਇਸ `ਤੇ ਚਰਚਾ ਕਰਨਗੇ।