ਮੇਧਾ ਪਾਟੇਕਰ ਨੂੰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਸੁਣਾਈ 5 ਮਹੀਨੇ ਦੀ ਸਜ਼ਾ
ਨਵੀਂ ਦਿੱਲੀ, 1 ਜੁਲਾਈ : ਦਿੱਲੀ ਦੀ ਇਕ ਅਦਾਲਤ ਨੇ ਸਮਾਜਿਕ ਕਾਰਕੁਨ ਮੇਧਾ ਪਾਟੇਕਰ ਨੂੰ 23 ਸਾਲ ਪੁਰਾਣੇ ਮਾਣਹਾਨੀ ਦੇ ਇੱਕ ਕੇਸ ਵਿੱਚ ਪੰਜ ਮਹੀਨੇ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਵੱਲੋਂ ਕੇਸ ਦਰਜ ਕਰਵਾਇਆ ਗਿਆ ਸੀ ਜਦੋਂ ਉਹ ਗੁਜਰਾਤ ਵਿੱਚ ਇੱਕ ਐਨਜੀਓ ਦੀ ਅਗਵਾਈ ਕਰਦੇ ਸਨ। ਮੈਟਰੋਪੋਲੀਟਨ ਮੈਜਿਸਟਰੇਟ ਰਾਘਵ ਸ਼ਰਮਾ ਨੇ ਪਾਟੇਕਰ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।