ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ :ਰਾਹੁਲ ਗਾਂਧੀ

ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ :ਰਾਹੁਲ ਗਾਂਧੀ
ਨਵੀਂ ਦਿੱਲੀ, 29 ਜੁਲਾਈ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੂਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਿਵਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਛੇ ਜਣਿਆਂ ਨੇ ਅਭਿਮੰਨਿਊ ਨੂੰ ਚੱਕਰਵਿਊ ਵਿੱਚ ਫਸਾ ਕੇ ਮਾਰਿਆ ਸੀ, ਚੱਕਰਵਿਊ ਦਾ ਦੂਜਾ ਨਾਮ ਹੈ ‘ਪਦਮਾਵਿਊ’ ਜੋ ਕਮਲ ਦੇ ਫੁੱਲ ਦੇ ਆਕਾਰ ਦਾ ਹੁੰਦਾ ਹੈ, ਜਿਸ ਵਿਚ ਡਰ ਅਤੇ ਹਿੰਸਾ ਹੁੰਦੀ ਹੈ। ਇਸ ਦੋਰਾਨ ਰਾਹੂਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦਾ ਨਾਮ ਲਿਆ ਜਿਨ੍ਹਾਂ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਤਰਾਜ਼ ਜਤਾਇਆ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਜਿਸ ਤਰ੍ਹਾਂ ਸੈਨਾ ਦੇ ਜਵਾਨਾਂ ਨੂੰ ਅਗਨੀਪਥ ਦੇ ਚੱਕਰਵਿਊ ਵਿਚ ਫਸਾਇਆ ਗਿਆ ਹੈ, ਉਸ ਤਰ੍ਹਾਂ ਕੇਂਦਰ ਸਰਕਾਰ ਨੇ ਪੂਰੇ ਹਿੰਦੁਸਤਾਨ ਨੂੰ ਫਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਨੇ ਚੱਕਰਵਿਊ ਤੋਂ ਨਿਕਲਣ ਲਈ ਐੱਮਐੱਸਪੀ ਦੀ ਮੰਗ ਕੀਤੀ ਸੀ, ਪਰ ਐੱਮਐੱਸਪੀ ਨਹੀਂ ਦਿੱਤੀ ਗਈ। ਰਾਹੂਲ ਗਾਂਧੀ ਨੇ ਇੰਡੀਆ ਗੱਠਜੋੜ ਵੱਲੋਂ ਬੋਲਦਿਆਂ ਕਿਹਾ ਕਿ ਅਸੀਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵਾਂਗੇ ।

Leave a Comment

Your email address will not be published. Required fields are marked *

Scroll to Top