ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 3 ਕਰੋੜ 96 ਲੱਖ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ

ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 3 ਕਰੋੜ 96 ਲੱਖ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ
-ਕਿਹਾ, ਜ਼ਿਲ੍ਹੇ ਦੇ 777 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ
ਪਟਿਆਲਾ, 2 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 777 ਲਾਭਪਾਤਰੀਆਂ ਨੂੰ 3 ਕਰੋੜ 96 ਲੱਖ 27 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 2 ਕਰੋੜ 18 ਲੱਖ 79 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 1 ਕਰੋੜ 77 ਲੱਖ 48 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 3 ਕਰੋੜ 96 ਲੱਖ 27 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਕਰੋੜ 18 ਲੱਖ 79 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 429 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 77 ਲੱਖ 48 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 348 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ । ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top