Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ

ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ
ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਦਿਆਂ ਡੇਂਗੂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ
ਚੰਡੀਗੜ੍ਹ, 9 ਅਗਸਤ : ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਸਬੰਧੀ ਇਸ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ । ਭਗਵੰਤ ਸਿੰਘ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਡੇਂਗੂ ਦੇ ਖ਼ਾਤਮੇ ਲਈ ਸਾਰੇ ਭਾਈਵਾਲਾਂ ਨੂੰ ਆਪਣੇ ਯਤਨ ਜਾਰੀ ਰੱਖਣੇ ਚਾਹੀਦੇ ਹਨ ।

Leave a Comment

Your email address will not be published. Required fields are marked *

Scroll to Top