Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Saturday, 04 Jul 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਐਨ. ਜੀ. ਟੀ. ਨੇ ਕੀਤਾ ਜਲੰਧਰ ਨਿਗਮ ਨੂੰ ਜੁਰਮਾਨਾ

ਐਨ. ਜੀ. ਟੀ. ਨੇ ਕੀਤਾ ਜਲੰਧਰ ਨਿਗਮ ਨੂੰ ਜੁਰਮਾਨਾ
ਜਲੰਧਰ : ਚੁਗਿੱੱਟੀ ਡੰਪ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਲ ਇਕ ਸਾਲ ਪਹਿਲਾਂ ਪਹੁੰਚੀ ਸਿ਼ਕਾਇਤ ਦੇ ਚਲਦਿਆਂ ਐਨ. ਜੀ. ਟੀ. ਨੇ ਨਗਰ ਨਿਗਮ ਜਲੰਧਰ ਨੂੰ ਜੁਰਮਾਨਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਜੁਰਮਾਨਾ ਪ੍ਰਤੀ ਕਿਲੋ ਕੂੜੇ ਦੇ ਹਿਸਾਬ ਨਾਲ ਲਾਇਆ ਗਿਆ ਹੈ ਜੋ ਲੱਖਾਂ ਰੁਪਏ ਵਿਚ ਕੈਲਕੁਲੇਟ ਕੀਤਾ ਗਿਆ ਹੈ ਕਿਉਂਕਿ ਐੱਨ. ਜੀ. ਟੀ. ਕੋਲ ਉਪਲੱਬਧ ਰਿਕਾਰਡ ਦੇ ਮੁਤਾਬਕ ਇਸ ਸਮੇਂ ਜਲੰਧਰ ਵਿਚ ਲਗਭਗ 15 ਲੱਖ ਟਨ ਪੁਰਾਣਾ ਕੂੜਾ ਪਿਆ ਹੋਇਆ ਹੈ। ਜਲੰਧਰ ਵਿਚੋਂ ਹਰ ਰੋਜ਼ 500 ਟਨ ਦੇ ਲਗਭਗ ਕੂੜਾ ਨਿਕਲਦਾ ਹੈ, ਜਿਸ ਵਿਚੋਂ ਵਧੇਰੇ ਨੂੰ ਨਿਗਮ ਪ੍ਰੋਸੈੱਸ ਹੀ ਨਹੀਂ ਕਰ ਪਾ ਰਿਹਾ।ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਐੱਨ. ਜੀ. ਓ. ਅਲਫ਼ਾ ਮਹਿੰਦਰੂ ਫਾਊਂਡੇਸ਼ਨ ਦੇ ਪ੍ਰਧਾਨ ਰਮੇਸ਼ ਮਹਿੰਦਰੂ ਨੇ ਚੁਗਿੱਟੀ ਡੰਪ ਨੂੰ ਲੈ ਕੇ ਐੱਨ. ਜੀ. ਟੀ. ਵਿਚ ਸ਼ਿਕਾਇਤ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ, ਪ੍ਰਦੂਸ਼ਣ ਕੰਟਰੋਲ ਵਿਭਾਗ ਅਤੇ ਨਿਗਮ ਅਧਿਕਾਰੀਆਂ ’ਤੇ ਆਧਾਰਿਤ ਇਕ ਜੁਆਇੰਟ ਕਮੇਟੀ ਨੇ ਉਕਤ ਡੰਪ ਦਾ ਮੁਆਇਨਾ ਕਰਨ ਤੋਂ ਬਾਅਦ ਐੱਨ. ਜੀ. ਟੀ. ਨੂੰ ਰਿਪੋਰਟ ਭੇਜੀ ਸੀ। ਉਸ ਰਿਪੋਰਟ ਵਿਚ ਜਲੰਧਰ ਨਿਗਮ ਦੀਆਂ ਕਈ ਕਮੀਆਂ ਬਾਰੇ ਪਤਾ ਲੱਗਦੇ ਹੀ ਐੱਨ. ਜੀ. ਟੀ. ਨੇ ਸਖ਼ਤ ਰੁਖ਼ ਧਾਰਨ ਕਰ ਲਿਆ ਸੀ ਅਤੇ ਸਾਲਿਡ ਵੇਸਟ ਮੈਨੇਜਮੈਂਟ ਰੂਲਜ਼ 2016 ਨੂੰ ਲਾਗੂ ਕਰਨ ਲਈ ਜਲੰਧਰ ਨਿਗਮ ਨੂੰ ਸਖ਼ਤ ਨਿਰਦੇਸ਼ ਦਿੱਤੇ ਸਨ ।

Leave a Comment

Your email address will not be published. Required fields are marked *

Scroll to Top